ਪੁਲਿਸ ਵੱਲੋਂ 21 ਕਿਲੋ ਗਾਂਜੇ ਅਤੇ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ
ਨਵਾਂਸ਼ਹਿਰ, 21 ਸਤੰਬਰ : ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਕਾਰਵਾਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਉਸ ਵੱਲੋਂ ਕਾਠਗੜ ਅਤੇ ਬੰਗਾ ਇਲਾਕਿਆਂ ਵਿਚ ਗਾਂਜਾ ਅਤੇ ਨਾਜਾਇਜ਼ ਸ਼ਰਾਬ ਫੜਨ ਵਿਚ ਕਾਮਯਾਬੀ ਹਾਸਲ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਕਾਠਗੜ ਪੁਲਿਸ ਵੱਲੋਂ ਪੁਜਾਰੀ ਪੁੱਤਰ ਗੋਪੀ ਵਾਸੀ ਮਾਛੀਵਾੜਾ, ਹਾਲ ਵਾਸੀ ਰੈਲ ਮਾਜਰਾ ਕੋਲੋਂ 21 ਕਿਲੋ ਗਾਂਜਾ ਬਰਾਮਦ ਕਰਕੇ ਉਸ ਖਿਲਾਫ਼ ਥਾਣਾ ਕਾਠਗੜ ਵਿਖੇੇ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਥਾਣਾ ਸਦਰ ਬੰਗਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਸ਼ੁਭਮ ਪੁੱਤਰ ਸ਼ੇਰ ਸਿੰਘ ਵਾਸੀ ਹਰਦੋਖ਼ਾਨਪੁਰ, ਹੁਸ਼ਿਆਰਪੁਰ ਅਤੇ ਕੁਨਚਮ ਉਰਫ਼ ਸੰੁਨ ਪੁੱਤਰ ਬਲਬੀਰ ਕੁਮਾਰ ਵਾਸੀ ਬੱਸੀ ਖਵਾਜੂ, ਹੁਸ਼ਿਆਰਪੁਰ ਨੂੰ ਗਿ੍ਰਫ਼ਤਾਰ ਕਰਕੇ ਉਨਾਂ ਖਿਲਾਫ਼ ਥਾਣਾ ਸਦਰ ਬੰਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ।