ਪੁਲਿਸ ਸਾਹਮਣੇ ਪੇਸ਼ ਨਾ ਹੋਣ ਕਾਰਨ ਆਸ਼ੀਸ਼ ਮਿਸ਼ਰਾ ਖਿਲਾਫ ਇੱਕ ਹੋਰ ਸੰਮਨ ਜਾਰੀ
ਉੱਤਰ ਪ੍ਰਦੇਸ਼ ਪੁਲਿਸ ਨੇ ਚਿਪਕਾਇਆ ਮੰਤਰੀ ਦੇ ਘਰ ਦੇ ਬਾਹਰ ਇੱਕ ਹੋਰ ਨੋਟਿਸ
ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ ਡੈਸਕ)-ਲਖੀਮਪੁਰ ਹਿੰਸਾ ਦੇ ਮੁੱਖ ਆਰੋਪੀ ਆਸ਼ੀਸ਼ ਮਿਸ਼ਰਾ ਨੂੰ ਅੱਜ ਪੁਲਿਸ ਵੱਲੋਂ ਤਲਬ ਕੀਤਾ ਗਿਆ ਸੀ,ਪਰ ਆਸ਼ੀਸ਼ ਮਿਸ਼ਰਾ ਪੁਲਿਸ ਸਾਹਮਣੇ ਪੇਸ਼ ਨਹੀਂ ਹੋਇਆ। ਜਿਸ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੇੜੀ ਵਿੱਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੀ ਰਿਹਾਇਸ਼ ਦੇ ਬਾਹਰ ਇੱਕ ਹੋਰ ਨੋਟਿਸ ਚਿਪਕਾਇਆ, ਜਿਸ ਵਿੱਚ ਉਨ੍ਹਾਂ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ, ਸਵੇਰੇ 11 ਵਜੇ ਹਿੰਸਾ ਦੇ ਸਬੰਧ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਗਿਆ।