
ਬੁਢਲਾਡਾ 6, ਅਪ੍ਰੈਲ(ਬਾਂਸਲ): ਸਥਾਨਕ ਸ਼ਹਿਰ ਵਿੱਚ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰੋਕਣ ਲਈ ਹੁਣ ਪੁਲਿਸ ਨੇ ਉਲੰਘਣਾ ਕਰ ਰਹੇ ਲੋਕਾ ਤੇ ਡਰੋਨ (ਉੁੱਡਣ ਕੈਮਰੇ) ਰਾਹੀਂ ਨਜਰ ਰੱਖੀ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਕਾਰਵਾਈ ਕੀਤੀ ਜਾਵੇਗੀ. ਇਹ ਸ਼ਬਦ ਅੱਜ ਇੱਥੇ ਸ਼ਹਿਰ ਦੇ ਵੱਖ ਵੱਖ ਗਲੀ ਮੁਹੱਲਿਆ ਵਿੱਚ ਡਰੋਨ ਕੈਮਰਿਆਂ ਰਾਹੀਂ ਚੋਕਸੀ ਕਰਦਿਆਂ ਐਸ ਐਚ ਓ ਇੰਸਪੈਕਟਰ ਗੁਰਦੀਪ ਸਿੰਘ ਨੇ ਕਹੇ. ਉਨ੍ਹਾਂ ਕਿਹਾ ਕਿ ਵੱਖ ਵੱਖ ਮੁਹੱਲਿਆਂ ਅਤੇ ਸ਼ਹਿਰ ਵਿੱਚ ਕਰਫਿਊ ਦੌਰਾਨ ਘੁੰਮ ਰਹੇ ਮੋਟਰ ਸਾਇਕਲ ਸਵਾਰਾਂ ਨੂੰ ਵੀ ਜਬਤ ਕਰਕੇ ਚਲਾਨ ਕੱਟੇ ਜਾ ਰਹੇ ਹਨ. ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੀ ਉਲੰਘਣਾ ਨਾ ਕਰਨ. ਇਸ ਮੋਕੇ ਤੇ ਉਨ੍ਹਾਂ ਨੇ ਅੱਧੀ ਦਰਜਨ ਦੇ ਕਰੀਬ ਮੋਟਰ ਸਾਇਕਲਾਂ ਦੇ ਚਲਾਨ ਕੱਟੇ ਗਏ.
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ
ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...





















