ਪੁਲੀਸ ਨੇ ਧੱਕੇ ਨਾਲ ਕਰਵਾਈਆਂ ਦੁਕਾਨਾਂ ਬੰਦ ਲੋਕਾਂ ਨੇ ਸੜਕ ਕੀਤੀ ਜਾਮ
ਪ੍ਰਦਰਸ਼ਨਕਾਰੀਅਾਂ ਤੇ ਪੁਲੀਸ ਵਿਚਕਾਰ ਹੋਈ ਧੱਕਾਮੁੱਕੀ
ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ਚ

ਬਠਿੰਡਾ , 4 ਮਈ (ਕੁਲਬੀਰ ਬੀਰਾ):ਪੰਜਾਬ ਸਰਕਾਰ ਦੀਆਂ ਗਾਈਡਲਾਈਂਸ ਨੂੰ ਲਾਗੂ ਕਰਵਾਉਣ ਲਈ ਅੱਜ ਜਦੋਂ ਬਠਿੰਡਾ ਪੁਲਸ ਪ੍ਰਸ਼ਾਸਨ ਵੱਲੋਂ ਸਾਡੀ ਲਿਜਾਈ ਗਈ ਤਾਂ ਇਸ ਦਾ ਵਿਰੋਧ ਕਰਦਿਆਂ ਪੁਰਾਣੇ ਬੱਸ ਸਟੈਂਡ ਤੇ ਦੁਕਾਨਦਾਰਾਂ ਵੱਲੋਂ ਸੜਕ ਜਾਮ ਕਰ ਦਿੱਤੀ ਅੱਜ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਦੁਆਰਾ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਸ ਕਾਰਨ ਅੱਜ ਉਨ੍ਹਾਂ ਦੇ ਭੁੱਖੇ ਮਰਨ ਦੇ ਆਸਾਰ ਬਣਦੇ ਜਾ ਰਹੇ ਹਨ ਮੌਕੇ ਤੇ ਪਹੁੰਚੇ ਐਸਐਚਓ ਕੋਤਵਾਲੀ ਦਲਜੀਤ ਸਿੰਘ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸਮਝਾ ਬੁਝਾ ਕੇ ਸੜਕ ਤੋਂ ਪਾਸੇ ਕੀਤਾ ਗਿਆ ਜਾਮ ਖੁਲਵਾਉਣ ਦੌਰਾਨ ਹੀ ਐਸਐਚਓ ਕੋਤਵਾਲੀ ਦੀ ਬੈਂਸ ਦੁਕਾਨਦਾਰਾਂ ਨਾਲ ਕੀਤੀ ਗਈ ਇਸ ਦੌਰਾਨ ਧੱਕਾ ਮੁੱਕੀ ਕਰਦਿਆਂ ਪੁਲੀਸ ਵੱਲੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਦੁਕਾਨ ਤੇ ਸਾਮਾਨ ਖਰੀਦਣ ਆਏ ਵਿਅਕਤੀ ਨੇ ਕਿਹਾ ਕਿ ਪੁਲੀਸ ਵੱਲੋਂ ਧੱਕਾਸ਼ਾਹੀ ਕਰ ਉਸ ਦੇ ਭਤੀਜੇ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜੋ ਕਿ ਸਰਾਸਰ ਧੱਕਾ ਹੈ






















