ਪੁਲ ਤੋਂ ਡਿੱਗੀ ਬੱਸ- 5 ਦੀ ਮੌਤ, ਕਈ ਜਖ਼ਮੀ
ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ)-ਓਡੀਸ਼ਾ ਦੇ ਜਾਂਜਪੁਰ ਜ਼ਿਲੇ ‘ਚ ਸੋਮਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਕੋਲਕਾਤਾ ਜਾ ਰਹੀ ਇੱਕ ਬੱਸ ਪੁਲ ਤੋਂ ਡਿੱਗ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖਮੀ ਹੋ ਗਏ।ਪੁਲਿਸ ਮੁਤਾਬਕ ਇਹ ਹਾਦਸਾ ਨੈਸ਼ਨਲ ਹਾਈਵੇ-16 ‘ਤੇ ਬਾਰਾਬਤੀ ਪੁਲ ‘ਤੇ ਰਾਤ 9 ਵਜੇ ਵਾਪਰਿਆ। ਬੱਸ ਵਿੱਚ ਕਰੀਬ 50 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਜਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।