ਪੁਸ਼ਕਰ ਸਿੰਘ ਧਾਮੀ ਹੋਣਗੇ ਉੱਤਰਾਖੰਡ ਦੇ ਮੁੱਖ ਮੰਤਰੀ ,ਕੱਲ੍ਹ ਨੂੰ ਲੈਣਗੇ ਮੁੱਖ ਮੰਤਰੀ ਅਹੁਦੇ ਲਈ ਹਲਫ
ਸਮਾਗਮ ‘ਚ ਪ੍ਰਧਾਨ ਮੰਤਰੀ ਮੋਦੀ ਵੀ ਹੋਣਗੇ ਸ਼ਾਮਲ
ਚੰਡੀਗੜ੍ਹ, 22 ਮਾਰਚ(ਵਿਸ਼ ਵਾਰਤਾ)-ਪੁਸ਼ਕਰ ਸਿੰਘ ਧਾਮੀ ਇੱਕ ਵਾਰ ਫਿਰ ਉੱਤਰਾਖੰਡ ਦੇ ਮੁੱਖ ਮੰਤਰੀ ਬਣਨਗੇ। ਭਾਜਪਾ ਵਿਧਾਇਕਾਂ ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਮੀਟਿੰਗ ਵਿੱਚ ਭਾਜਪਾ ਦੇ ਕੇਂਦਰੀ ਅਬਜ਼ਰਵਰ ਰਾਜਨਾਥ ਸਿੰਘ ਅਤੇ ਮੀਨਾਕਸ਼ੀ ਲੇਖੀ ਵੀ ਮੌਜੂਦ ਸਨ। ਉਹ 23 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਦੂਜੀ ਵਾਰ ਸਹੁੰ ਚੁੱਕਣਗੇ। ਦੇਹਰਾਦੂਨ ਪਰੇਡ ਗਰਾਊਂਡ ‘ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ।























