
ਨਵੀਂ ਦਿੱਲੀ, 19 ਅਪ੍ਰੈਲ – ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਵਾ ਐਕਸਪ੍ਰੈੱਸ ਬੀਤੀ ਰਾਤ ਪਟੜੀ ਤੋਂ ਉਤਰ ਗਈ, ਜਿਸ ਕਾਰਨ ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬੀਤੀ ਰਾਤ ਕਾਨਪੁਰ ਨੇੜੇ ਹੋਇਆ, ਜਿਥੇ ਇਸ ਹਾਦਸੇ ਵਿਚ 12 ਡੱਬੇ ਪਟੜੀ ਤੋਂ ਉਤਰ ਗਏ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।























