• Latest
  • Trending
ਪੂਰੀ ਕੈਬਨਿਟ ਨਾਲ ਪਹਿਲੇ ਜੱਥੇ ਵਿੱਚ ਹੋਵਾਂਗਾ ਸ਼ਾਮਿਲ-ਸੀਐਮ ਚੰਨੀ

ਪੂਰੀ ਕੈਬਨਿਟ ਨਾਲ ਪਹਿਲੇ ਜੱਥੇ ਵਿੱਚ ਹੋਵਾਂਗਾ ਸ਼ਾਮਿਲ-ਸੀਐਮ ਚੰਨੀ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

44 minutes ago
Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

52 minutes ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

1 hour ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

2 hours ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

2 hours ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

2 hours ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

3 hours ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

4 hours ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

4 hours ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

5 hours ago
Hindi News
English News
Thursday, July 16, 2026
No Result
View All Result
40 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੂਰੀ ਕੈਬਨਿਟ ਨਾਲ ਪਹਿਲੇ ਜੱਥੇ ਵਿੱਚ ਹੋਵਾਂਗਾ ਸ਼ਾਮਿਲ-ਸੀਐਮ ਚੰਨੀ

November 16, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਪੂਰੀ ਕੈਬਨਿਟ ਨਾਲ ਪਹਿਲੇ ਜੱਥੇ ਵਿੱਚ ਹੋਵਾਂਗਾ ਸ਼ਾਮਿਲ-ਸੀਐਮ ਚੰਨੀ

ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਬੋਲੇ ਮੁੱਖ ਮੰਤਰੀ ਚੰਨੀ,ਕੇਂਦਰ ਦਾ ਕੀਤਾ ਧੰਨਵਾਦ

ਪੂਰੀ ਕੈਬਨਿਟ ਨਾਲ ਪਹਿਲੇ ਜੱਥੇ ਵਿੱਚ ਹੋਵਾਂਗਾ ਸ਼ਾਮਿਲ-ਸੀਐਮ ਚੰਨੀ

ਚੰਡੀਗੜ੍ਹ,16 ਨਵੰਬਰ(ਵਿਸ਼ਵ ਵਾਰਤਾ) -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।

ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ ‘ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।

ਸਰਦਾਰ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੈਤਿਕਤਾ, ਇਮਾਨਦਾਰੀ ਅਤੇ ਕਦਰਾਂ-ਕੀਮਤਾਂ ‘ਤੇ ਅਧਾਰਤ ਰਾਜਨੀਤੀ ਦੇ ਸਮਰਥਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਜਨਤਾ ਦੇ ਹਰਮਨ ਪਿਆਰੇ ਆਗੂ ਸਨ ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਅਤੇ ਸੂਬੇ ਦੀ ਸੇਵਾ ਕੀਤੀ।

ਸਰਦਾਰ ਸੰਤੋਖ ਸਿੰਘ ਰੰਧਾਵਾ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਦੋਂ ਕਾਂਗਰਸ ਵਿੱਚ ਮੁੱਢਲੇ ਮੈਂਬਰ ਵਜੋਂ ਸ਼ਾਮਲ ਹੋਏ ਸਨ ਜਦੋਂ ਸਰਦਾਰ ਰੰਧਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਪਿਤਾ ਦੀ ਮਹਾਨ ਵਿਰਾਸਤ ਨੂੰ ਅੱਗੇ ਤੋਰ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰੰਧਾਵਾ ਨੂੰ ਆਪਣੇ ਪਿਤਾ ਤੋਂ ਇਮਾਨਦਾਰੀ, ਮਿਹਨਤ, ਲਗਨ ਅਤੇ ਵਚਨਬੱਧਤਾ ਦੇ ਉੱਚੇ ਆਦਰਸ਼ ਵਿਰਸੇ ਵਿੱਚ ਮਿਲੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਸੂਬੇ ਦੀ ਸੇਵਾ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਆਪਣੇ-ਆਪ ਵਿੱਚ ਇੱਕ ਸੰਸਥਾ ਸਨ ਅਤੇ ਆਧੁਨਿਕ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

ਇਸ ਮੌਕੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਮੂਹ ਲੋਕਾਂ ਖਾਸ ਕਰਕੇ ਮੁੱਖ ਮੰਤਰੀ ਦਾ ਰਿਣੀ ਹੈ ਜੋ ਇਸ ਮੌਕੇ ਉਨ੍ਹਾਂ ਨਾਲ ਸ਼ਾਮਲ ਹੋਏ ਹਨ। ਉਹਨਾਂ ਨੇ ਆਪਣੀ ਸ਼ਾਨਦਾਰ ਵਿਰਾਸਤ ਨੂੰ ਚੇਤੇ ਕਰਦਿਆਂ ਕਿਹਾ ਕਿ ਉਹਨਾਂ ਦੇ ਪਿਤਾ ਨੇ ਆਪਣਾ ਸਾਰਾ ਜੀਵਨ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਸੀ। ਰੰਧਾਵਾ ਨੇ ਇਹ ਵੀ ਪ੍ਰਣ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਆਉਣ ਵਾਲੇ ਸਮੇਂ ਵਿੱਚ ਇਸ ਸ਼ਾਨਦਾਰ ਪਰੰਪਰਾ ਨੂੰ ਜਾਰੀ ਰੱਖੇਗਾ।

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਕੁਲਬੀਰ ਸਿੰਘ ਜ਼ੀਰਾ, ਅਮਿਤ ਵਿੱਜ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਕੋਟਭਾਈ, ਸਾਬਕਾ ਪੰਜਾਬ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

by Ranjit Singh
July 16, 2026
0

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ ! ਨਵੀਂ ਦਿੱਲੀ, 16...

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

by Jaspreet Kaur
July 16, 2026
0

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ - 500 ਤੋਂ ਵੱਧ ਮੌਤਾਂ ਦਾ ਖਦਸ਼ਾ ਨਵੀ ਦਿੱਲੀ, 16...

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

by Ranjit Singh
July 16, 2026
0

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

by Navjot
3 weeks ago
0

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ     ਨਵੀਂ ਦਿੱਲੀ, 28 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 