ਪੂਰੇ ਪੰਜਾਬ ਵਿੱਚ ਮਾਨਸੂਨ ਹੋਇਆ ਸਰਗਰਮ – ਮੀਂਹ ਕਾਰਨ ਕਿਸਾਨ ਹੋਏ ਖੁਸ਼
ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 3ਜੁਲਾਈ(ਵਿਸ਼ਵ ਵਾਰਤਾ)-ਪੂਰੇ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਚੁੱਕਾ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਹੈ। ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅਗਲੇ ਤਿੰਨ ਦਿਨਾਂ ਤੱਕ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ , ਪਟਿਆਲਾ ਵਿੱਚ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ 9 ਵਜੇ ਤੱਕ ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾਂ, ਖਰੜ ਵਿੱਚ 30 ਤੋਂ 40 ਕਿਲੋ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੱਧਮ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।