ਲੁਧਿਆਣਾ: 22 ਜੁਲਾਈ-ਲੁਧਿਆਣਾ ਜ਼ਿਲ੍ਹੇ ਦੇ ਪੱਖੋਵਾਲ ਰੋਡ ਸਥਿਤ ਮਹੱਤਵ ਪੂਰਨ ਪਿੰਡ ਦਾਦ ਦੇ ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਸ: ਜਗਦੀਸ਼ਪਾਲ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਨਵੇਂ ਚੁਣੇ ਗਏ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਪੇਂਡੂ ਵਿਕਾਸ ਸਕੀਮਾਂ ਦਾ ਪੂਰਾ ਗਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਯੋਗ ਅਗਵਾਈ ਦੇ ਕੇ ਪਿੰਡਾਂ ਦਾ ਵਿਕਾਸ ਕਰਵਾ ਸਕਣ।
ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦਾਦ ਦੀ ਲਗਪਗ 9 ਹਜ਼ਾਰ ਵੋਟ ਹੈ ਅਤੇ ਇਹ ਪਿੰਡ ਤੋਂ ਬਾਹਰ ਕਈ ਕਾਲੋਨੀਆਂ ਤੀਕ
ਫੈਲੀ ਹੋਈ ਹੈ। ਇਸ ਦੀਆਂ ਲਿੰਕ ਸੜਕਾਂ ਪੱਕਾ ਕਰਵਾਉਣਾ ਮੇਰੀ ਪਹਿਲ ਹੈ। ਉਨ੍ਹਾਂ ਕਿਹਾ ਕਿ ਸ: ਪਿਰਥੀਪਾਲ ਸਿੰਘ ਐੱਸ ਪੀ ਦੀ ਕੋਸ਼ਿਸ਼ ਸਦਕਾ ਕਿਰਨ ਵਿਹਾਰ ਤੇ ਸੰਨ ਰਾਈਜ਼ ਕਾਲੋਨੀ ਦੀ ਲਿੰਕ ਸੜਕ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।
ਦਾਦ ਪਿੰਡ ਵਿੱਚ ਸੀਵਰੇਜ ਪਾਉਣ ਲਈ ਪੰਜਾਬ ਸਰਕਾਰ ਤੋਂ ਇੱਕ ਕਰੋੜ ਰੁਪਏ ਦੀ ਗਰਾਂਟ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਰਪ੍ਰਸਤੀ ਸਦਕਾ ਹਾਸਲ ਹੋਈ ਹੈ।
ਇਸ ਮੌਕੇ ਸ: ਜਗਦੀਸ਼ਪਾਲ ਸਿੰਘ ਗਰੇਵਾਲ ਨੂੰ ਪੰਜਾਬ ਦੇ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ, ਪਿਰਥੀਪਾਲ ਸਿੰਘ ਐੱਸ ਪੀ, ਪੰਜਾਬੀ ਕਵੀ ਤ੍ਰੈਲੋਚਨ ਲੋਚੀ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਸਿਰੋਪਾ ਤੇ ਸਨਮਾਨ ਨਿਸ਼ਾਨੀ ਦੇ ਕੇ ਸਨਮਾਨਿਤ ਕੀਤਾ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...