ਪੇਟੀਐੱਮ ਬੈਂਕ ਦੇ ਚੇਅਰਮੈਨ ਵਿਜੇ ਸ਼ੇਖਰ ਸ਼ਰਮਾ ਨੇ ਦਿੱਤਾ ਅਸਤੀਫਾ
ਚੰਡੀਗੜ੍ਹ,27ਫਰਵਰੀ(ਵਿਸ਼ਵ ਵਾਰਤਾ)-ਪੇਟੀਐੱਮ ਦੇ ਸੰਸਥਾਪਕ ਵਿਜੇ ਸ਼ੇਖਰ ਸ਼ਰਮਾ ਨੇ ਸੋਮਵਾਰ (26 ਫਰਵਰੀ) ਨੂੰ ਪੇਟੀਐੱਮ ਪੇਮੈਂਟਸ ਬੈਂਕ (PPBL) ਦੇ ਬੋਰਡ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਬੈਂਕ ਦੇ ਪਾਰਟ-ਟਾਈਮ ਗੈਰ-ਕਾਰਜਕਾਰੀ ਚੇਅਰਮੈਨ ਸਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਬੈਂਕ ਦੇ ਨਵੇਂ ਬੋਰਡ ਦਾ ਗਠਨ ਕੀਤਾ ਗਿਆ ਹੈ। ਪੇਟੀਐਮ ਪੇਮੈਂਟਸ ਬੈਂਕ ਜਲਦੀ ਹੀ ਨਵੇਂ ਚੇਅਰਮੈਨ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰੇਗਾ। Paytm ਨੇ ਆਪਣੀ ਰੈਗੂਲੇਟਰੀ ਫਾਈਲਿੰਗ ‘ਚ ਇਹ ਜਾਣਕਾਰੀ ਦਿੱਤੀ ਹੈ।