ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਕਰਨ ਨੂੰ ਲੈ ਕੇ ਮੁੱਅਤਲ ਭਾਜਪਾ ਆਗੂ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਵੱਲੋਂ ਫਟਕਾਰ
ਰਾਹਤ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ,1 ਜੁਲਾਈ(ਵਿਸ਼ਵ ਵਾਰਤਾ)- ਪੈਗੰਬਰ ਮੁਹੰਮਦ ਉੱਤੇ ਵਿਵਾਦਿਤ ਟਿੱਪਣੀ ਕਰਨ ਤੋਂ ਬਾਅਦ ਮੁਅੱਤਲ ਕੀਤੀ ਗਈ ਭਾਰਤੀ ਜਨਤਾ ਪਾਰਟੀ ਦੀ ਬੁਲਾਰੀ ਨੂਪੁਰ ਸ਼ਰਮਾ ਵੱਲੋਂ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਦਿੱਲੀ ਵਿਖੇ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪਾਈ ਗਈ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇਉਸ ਵਿਰੁੱਧ ਦਰਜ ਸਾਰੀਆਂ FIR ਦਿੱਲੀ ਤਬਦੀਲ ਕਰਨ ਲਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਨੁਪੁਰ ਸ਼ਰਮਾ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਿਵਾਦਿਤ ਟਿੱਪਣੀ ਕਰਨ ਨੂੰ ਲੈ ਕੇ ਉਸਨੂੰ ਝਾੜ ਵੀ ਪਾਈ ਹੈ।ਸੁਪਰੀਮ ਕੋਰਟ ਨੇ ਨੁਪੁਰ ਸ਼ਰਮਾ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਉਸ ਨੂੰ ਪੂਰੇ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਸ ਨੇ ਅਤੇ ਉਸ ਦੀ ਢਿੱਲੀ ਜ਼ੁਬਾਨ ਨੇ ਪੂਰੇ ਦੇਸ਼ ਨੂੰ ਅੱਗ ਲਾ ਦਿੱਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਸ ਦੀ ਵਿਵਾਦਿਤ ਟਿੱਪਣੀ ਉਦੈਪੁਰ ਦੀ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਹੈ, ਜਿੱਥੇ ਇੱਕ ਦਰਜ਼ੀ ਦੀ ਹੱਤਿਆ ਕਰ ਦਿੱਤੀ ਗਈ ਸੀ ।