ਪੈਗ ਮਾਰ ਕੇ ਪੰਜਾਬ ‘ਚ ਐਂਟਰੀ ਮਾਰਨ ਵਾਲੇ ਸਾਵਧਾਨ !
ਲੱਗੇ ਹੋਏ ਨੇ ਡਰੰਕ ਐਂਡ ਡਰਾਈਵ ਨਾਕੇ
ਲੋਕਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਦੀ ਪੁਲਸ ਨੇ ਕੀਤੀ ਅਪੀਲ
ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):- ਮੁਹਾਲੀ ਜ਼ਿਲ੍ਹੇ ਵਿੱਚ ਵੀ ਚੰਡੀਗੜ੍ਹ ਦੀ ਤਰਜ਼ ’ਤੇ ਡਰੰਕ ਐਂਡ ਡਰਾਈਵ ਨਾਕੇ ਲਾਏ ਗਏ ਹਨ। ਇਹ ਨਾਕੇ ਰਾਤ 8 ਵਜੇ ਤੋਂ 12 ਵਜੇ ਤੱਕ ਲਗਾਏ ਜਾਣਗੇ। ਇੰਨਾ ਹੀ ਨਹੀਂ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ ਕਈ ਸੜਕ ਹਾਦਸਿਆਂ ਵਿੱਚ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਨੂੰ ਰੋਕਣ ਲਈ ਮੁਹਾਲੀ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਰਾਤ ਸਮੇਂ ਨਾਕੇ ਲਗਾ ਕੇ ਵਾਹਨ ਚਾਲਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਸ਼ਰਾਬ ਪਾਈ ਗਈ ਤਾਂ ਚਲਾਨ ਕੱਟੇ ਜਾ ਰਹੇ ਹਨ।
ਅਤੇ ਨੌਜਵਾਨਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਦੀ ਅਪੀਲ ਕੀਤੀ ਗਈ। ਪਰ ਹੁਣ ਦੇਖਣ ਵਾਲੀ ਗੱਲ ਹੋਵੇਗੀ ਕੀ ਇਨ੍ਹਾਂ ਨਾਕਿਆਂ ਤੋਂ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਨਾਲ ਕੋਈ ਫ਼ਰਕ ਪੈਂਦਾ ਹੈ ਅਤੇ ਹਾਦਸਿਆਂ ਨੂੰ ਕਿੰਨਾ ਕੀ ਰੋਕਦਾ ਹੈ?






















