ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਫਿਰ ਹੋਇਆ ਵਾਧਾ

ਨਵੀਂ ਦਿੱਲੀ,22ਜੂਨ(ਵਿਸ਼ਵ ਵਾਰਤਾ) ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ ਵੱਧ ਤੋਂ ਵੱਧ 26 ਤੋਂ 28 ਪੈਸੇ ਵਧ ਗਈ ਹੈ, ਜਦੋਂ ਕਿ ਪੈਟਰੋਲ ਦੀ ਕੀਮਤ ਵੀ 27 ਤੋਂ 28 ਪੈਸੇ ਵਧ ਗਈ ਹੈ।ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 97.50 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 88.23 ਰੁਪਏ ਪ੍ਰਤੀ ਲੀਟਰ ਹੈ ।
ਮੁੰਬਈ ‘ਚ ਪੈਟਰੋਲ ਦੀ ਕੀਮਤ 103.63 ਰੁਪਏ ਅਤੇ ਡੀਜ਼ਲ ਦੀ ਕੀਮਤ 95.72 ਰੁਪਏ ਪ੍ਰਤੀ ਲੀਟਰ ਹੈ। ਇਕ ਮਹੀਨੇ ਵਿਚ 29 ਵੀਂ ਵਾਰ ਵਾਹਨਾਂ ਦੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਨ ਤੋਂ ਬਾਅਦ ਬੁੱਧਵਾਰ ਨੂੰ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਵੀਂਆਂ ਉੱਚਾਈਆਂ ਤੇ ਪਹੁੰਚ ਗਈਆਂ।






















