ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ

ਨਵੀਂ ਦਿੱਲੀ,29ਜੂਨ(ਵਿਸ਼ਵ ਵਾਰਤਾ)-: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਫਿਰ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਵਿਚ ਅੱਜ 29 ਪੈਸੇ ਅਤੇ ਡੀਜ਼ਲ ਵਿਚ 24 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਵਾਧੇ ਦੇ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੇ 1 ਲੀਟਰ ਦੀ ਕੀਮਤ 98.81 ਰੁਪਏ ਅਤੇ ਡੀਜ਼ਲ 89.91 ਰੁਪਏ ਪ੍ਰਤੀ ਲੀਟਰ ਹੈ।






















