ਦੇਸ਼ ਵਾਸੀਆਂ ‘ਤੇ ਲਗਾਤਾਰ ਦੂਜੇ ਦਿਨ ਮਹਿੰਗਾਈ ਦੀ ਮਾਰ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ
ਪੜ੍ਹੋ ਅੱਜ ਦੀਆਂ ਤਾਜ਼ਾ ਕੀਮਤਾਂ
ਚੰਡੀਗੜ੍ਹ,23 ਮਾਰਚ(ਵਿਸ਼ਵ ਵਾਰਤਾ)-ਦੇਸ਼ ਦੇ ਆਮ ਲੋਕਾਂ ਨੂੰ ਲਗਾਤਾਰ ਦੂਜੇ ਦਿਨ ਵੀ ਮਹਿੰਗਾਈ ਦੀ ਮਾਰ ਝੱਲਣੀ ਪਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਦੂਜੇ ਦਿਨ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਤੋਂ 85 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ ‘ਚ ਇਕ ਲੀਟਰ ਪੈਟਰੋਲ 97.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.27 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 111.67 ਰੁਪਏ ਅਤੇ ਡੀਜ਼ਲ ਦੀ ਕੀਮਤ 95.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਪੰਜਾਬ ਦੇ ਅੰਮ੍ਰਿਤਸਰ ‘ਚ ਪੈਟਰੋਲ ਦੀ ਕੀਮਤ 96.70 ਰੁਪਏ ਅਤੇ ਡੀਜ਼ਲ ਦੀ ਕੀਮਤ 85.49ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਵੀ ਪੈਟਰੋਲ 95.80 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.37ਰੁਪਏ ਪ੍ਰਤੀ ਲੀਟਰ ਹੋ ਗਿਆ ਹੈ