ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ
8 ਦਿਨਾਂ ਵਿੱਚ 7ਵੀਂ ਵਾਰ ਵਧੀਆਂ ਤੇਲ ਦੀਆਂ ਕੀਮਤਾਂ
ਚੰਡੀਗੜ੍ਹ, 29 ਮਾਰਚ(ਵਿਸ਼ਵ ਵਾਰਤਾ)- ਦੇਸ਼ ‘ਚ ਪਿਛਲੇ 8 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਅੱਜ ਵੀ 8 ਦਿਨਾਂ ‘ਚ 7ਵੀਂ ਵਾਰ ਤੇਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ। ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 70 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਹੇਠਾਂ ਆ ਰਹੀਆਂ ਹਨ। ਸੋਮਵਾਰ ਨੂੰ ਵੀ ਮਲਟੀ ਕਮੋਡਿਟੀ ਐਕਸਚੇਂਜ ‘ਤੇ ਕੱਚੇ ਤੇਲ ਦੀ ਕੀਮਤ 5.20% ਜਾਂ 450 ਰੁਪਏ ਪ੍ਰਤੀ ਬੈਰਲ ਡਿੱਗ ਕੇ 8120 ਰੁਪਏ ਪ੍ਰਤੀ ਬੈਰਲ ਹੋ ਗਈ।