ਪੈਟਰੋਲ ਪੰਪ ਦੇ ਕਰਿੰਦੇ ਤੋ 3 ਨਕਾਬਪੋਸ਼ ਗੋਲੀ ਮਾਰ ਕੇ ਨਕਦੀ ਖੋਹ ਕੇ ਹੋਏ ਫਰਾਰ

ਕੁਹਾੜਾ {ਲੁਧਿਆਣਾ} ,11 ਅਪ੍ਰੈਲ {ਰਾਜਕੁਮਾਰ ਸ਼ਰਮਾ } – ਸਾਹਨੇਵਾਲ ਰੋਡ ਕੁਹਾੜਾ ਸਥਿਤ ਵਿਨਾਇਕਾ ਇੰਟਰਨੈਸ਼ਨਲ ਪੈਟਰੋਲ ਪੰਪ ਤੋਂ ਸਪਲੈਂਡਰ ਮੋਟਰਸਾਈਕਲ’ਤੇ ਸਵਾਰ ਤਿੰਨ ਨਕਾਬਪੋਸ਼ ਪੈਟਰੋਲ ਪੰਪ ਦੇ ਕਰਿੰਦੇ ਦੇ ਗੋਲੀ ਮਾਰ ਕੇ ਨਕਦੀ ਖੋਹ ਕੇ ਫ਼ਰਾਰ ਹੋ ਗਏ । ਪੈਟਰੋਲ ਪੰਪ ਦੇ ਕਰਿੰਦੇ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ।






















