ਭਾਜਪਾ ਦੇ ਰਾਜ ਵਿੱਚ ਵੀ ਹੋਇਆ ਸੀ 960 ਕਰੋੜ ਰੁਪਏ ਦਾ ਘਪਲਾ
ਹੁਸ਼ਿਆਰਪੁਰ 9 ਅਕਤੂਬਰ ( ਵਿਸ਼ਵ ਵਾਰਤਾ )- ” ਨਾਰੀ ਸ਼ਕਤੀ ਫਾਉਂਡੇਸ਼ਨ ਭਾਰਤ ” ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਸੱਤਾ ਸੰਭਾਲਣ ਤੌਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਤਰ੍ਹਾਂ ਤਰ੍ਹਾਂ ਦੇ ਵਾਅਦੇ ਕੀਤੇ ਸੀ।ਅੱਜ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਨੂੰ ਲੱਗਭੱਗ ਤਿੰਨ ਸਾਲ ਬੀਤ ਚੁੱਕੇ ਹਨ ਪਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੇ ਉਲਟਾ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਗਰੀਬ ਬੱਚਿਆਂ ਦੇ ਵਜ਼ੀਫ਼ਿਆਂ ਦਾ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਵਾਲੇ ਨੂੰ ਕਲੀਨ ਚਿੱਟ ਦੇ ਦਿੱਤੀ ਹੈ । ਉਹਨਾ ਕਿਹਾ ਕਿ ਇਸ ਘੁਟਾਲੇ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਮ ਹੋ ਗਿਆ ਹੈ । ਉਹਨਾ ਕਿਹਾ ਕਿ ਜੇਕਰ ਗਰੀਬ ਬੱਚਿਆਂ ਕੋਲ ਡਿਗਰੀ ਨਹੀਂ ਪੜ੍ਹਾਈ ਨਹੀਂ ਤੇ ਨੌਕਰੀਆਂ ਕਿੱਥੋਂ ਮਿਲਣਗੀਆਂ ਉਹਨਾ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਰਿਪੋਰਟ ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਟਰੀ ਨੇ ਮੁੱਖ ਮੰਤਰੀ ਨੂੰ ਦਿੱਤੀ ਸੀ ਜਿਸ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮੁਕੱਦਮਾਂ ਦਰਜ ਹੋਣਾ ਚਾਹੀਦਾ ਸੀ ਅਤੇ ਉਸ ਕੋਲੋਂ ਰਿਕਵਰੀ ਵੀ ਹੋਣੀ ਚਾਹੀਦੀ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਧਰਮਸ਼ੋਤ ਤੇ ਅੱਜ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਉੱਲਟਾ ਉਸਨੂੰ ਕਲੀਨ ਚਿੱਟ ਦਿੱਤੀ ਗਈ ਇੱਥੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਦੇ ਪੱਖ ਵਿੱਚ ਹੈ ਉਹਨਾ
ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਦੇ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੇ ਦੋਸ਼ੀਆਂ ਤੇ ਤੁਰੰਤ ਮੁਕੱਦਮਾ ਦਰਜ ਕਰ ਜੇਲ੍ਹ ਭੇਜਿਆ ਜਾਵੇ।
ਉਹਨਾ ਭਾਜਪਾ ਨੂੰ ਲੰਮੇ ਹੱਥੀ ਲੈਦਿਆ ਕਿਹਾ ਕਿ ਭਾਜਪਾ ਨੇ ਵੀ ਆਪਣੇ ਰਾਜ ਦੌਰਾਨ 960 ਕਰੋੜ ਰੁਪਏ ਦਾ ਘਪਲਾ ਕੀਤਾ ਸੀ ਉਹਨਾ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਭਾਜਪਾ ਦੇ ਰਾਜ ਕਾਲ ਦੌਰਾਨ ਹੋਏ ਪੋਸਟ ਮੈਟ੍ਰਿਕ ਸਕੀਮ ਦੇ ਘਪਲੇ ਦੀ ਜਾਚ ਸੀ ਬੀ ਆਈ ਨੂੰ ਦੇਣੀ ਚਾਹੀਦੀ ਹੈ ਤਾ ਕਿ ਘੋਟਾਲਾ ਕਰਨ ਵਾਲੇ ਘੋਟਾਲੇ ਬਾਜ ਸਾਹਮਣੇ ਆ ਸਕਣ






















