ਨਵੀਂ ਦਿੱਲੀ, 2 ਨਵੰਬਰ – ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਜਾ ਰਿਹਾ ਹੈ| ਇਸ ਦੌਰਾਨ ਦਿੱਲੀ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 2600 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ|
ਦੱਸਣਯੋਗ ਹੈ ਕਿ ਭਾਰਤ ਤੋਂ ਇਲਾਵਾ ਵਿਦੇਸ਼ਾਂ ਤੋਂ ਹਰ ਸਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਸਾਲ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਜਾਂਦੇ ਹਨ|