ਇਸ ਸਮੇਂ ਦੀ ਵੱਡੀ ਖਬਰ
ਕੋਟਕਪੁਰਾ ਗੋਲ਼ੀਕਾਂਡ ਮਾਮਲਾ
ਪ੍ਰਕਾਸ਼ ਸਿੰਘ ਬਾਦਲ ਕੋਲੋਂ ਐਸ.ਆਈ.ਟੀ. ਦੀ ਪੁੱਛਗਿੱਛ ਹੋਈ ਖ਼ਤਮ
ਅਕਾਲੀ ਦਲ ਨੇ ਕੀਤੀ ਪ੍ਰੈੱਸ ਕਾਨਫਰੰਸ

ਚੰਡੀਗੜ੍ਹ,22 ਜੂਨ(ਵਿਸ਼ਵ ਵਾਰਤਾ) ਕੋਟਕਪੂਰਾ ਪੁਲਿਸ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਐਸ.ਆਈ.ਟੀ. ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਰਕਾਰੀ ਵਿਧਾਇਕ ਫਲੈਟ ਤੋਂ ਨਿਕਲ ਚੁੱਕੀ ਹੈ |
ਇਸ ਤੋਂ ਬਾਅਦ ਅਕਾਲੀ ਦਲ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸੱਤਾ ਧਿਰ ਨੇ ਐੱਸ. ਆਈ. ਟੀ. ਦਾ ਇਸਤੇਮਾਲ ਕੀਤਾ ਹੈ ਅਤੇ ਸੱਤਾਧਾਰੀ ਪਾਰਟੀ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕੀਆਂ ਗਈਆਂ ਹਨ। ਉਹਨਾਂ ਕਿਹਾ ਕਿ ਅਸਲੀ ਦੋਸ਼ੀਆਂ ਨੂੰ ਜਲਦ ਸਜਾ ਦਿੱਤੀ ਜਾਵੇ ।






















