ਕੋਟਕਪੂਰਾ ਗੋਲੀ ਕਾਂਡ ਮਾਮਲਾ
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਤੇ ਫਰੀਦਕੋਟ ਅਦਾਲਤ ‘ਚ ਸੁਣਵਾਈ ਅੱਜ
ਚੰਡੀਗੜ੍ਹ,14ਮਾਰਚ(ਵਿਸ਼ਵ ਵਾਰਤਾ) ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਅੱਜ 14ਮਾਰਚ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ‘ਚ ਪਟੀਸ਼ਨ ਤੇ ਸੁਣਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਅਦਾਲਤ ਵੱਲੋਂ ਕੋਟਕਪੂਰਾ ਗੋਲੀਕਾਂਡ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦ , ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ 5 ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ ਬਾਦਲ , ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਸਨ।























