ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕਰਨ ਫੋਰਟਿਸ ਹਸਪਤਾਲ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਜਿਸ ਨੇ ਦੇਸ਼ ਦੀ ਅਜ਼ਾਦੀ ਤੋਂ ਲੈ ਕੇ 21ਵੀਂ ਸਦੀ ਤੱਕ ਭਾਰਤ ਦੇ ਨਿਰਮਾਣ ਅਤੇ ਬਦਲਾਅ ਨੂੰ ਦੇਖਿਆ- ਮਨੋਹਰ ਲਾਲ ਖੱਟੜ
ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ)-ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੰਗਲਵਾਰ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕਰਨ ਫੋਰਟਿਸ ਹਸਪਤਾਲ ਪਹੁੰਚੇ ਹਨ। ਜਿਸ ਦੀ ਜਾਣਕਾਰੀ ਖੱਟੜ ਨੇ ਟਵਿੱਟਰ ਤੇ ਸਾਂਝੀ ਕੀਤੀ ਹੈ।
https://twitter.com/mlkhattar/status/1650909714329518081?t=Tyb-ETAkdKhpAl-MS3EA_g&s=19