• Latest
  • Trending
ਪ੍ਰਤਾਪ ਬਾਜਵਾ ਵਿਰੋਧੀਆਂ ਦੇ ਹੱਥਾਂ ਵਿਚ ਖੇਡ ਕੇ ਕਾਂਗਰਸ ਦਾ ਨੁਕਸਾਨ ਕਰਨਾ ਬੰਦ ਕਰੇ – ਤ੍ਰਿਪਤ ਬਾਜਵਾ

ਪ੍ਰਤਾਪ ਬਾਜਵਾ ਵਿਰੋਧੀਆਂ ਦੇ ਹੱਥਾਂ ਵਿਚ ਖੇਡ ਕੇ ਕਾਂਗਰਸ ਦਾ ਨੁਕਸਾਨ ਕਰਨਾ ਬੰਦ ਕਰੇ – ਤ੍ਰਿਪਤ ਬਾਜਵਾ

7 years ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

2 seconds ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

9 minutes ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

19 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

27 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

40 minutes ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

3 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

5 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

6 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਤਾਪ ਬਾਜਵਾ ਵਿਰੋਧੀਆਂ ਦੇ ਹੱਥਾਂ ਵਿਚ ਖੇਡ ਕੇ ਕਾਂਗਰਸ ਦਾ ਨੁਕਸਾਨ ਕਰਨਾ ਬੰਦ ਕਰੇ – ਤ੍ਰਿਪਤ ਬਾਜਵਾ

September 28, 2019
in ਪੰਜਾਬ
ਪ੍ਰਤਾਪ ਬਾਜਵਾ ਵਿਰੋਧੀਆਂ ਦੇ ਹੱਥਾਂ ਵਿਚ ਖੇਡ ਕੇ ਕਾਂਗਰਸ ਦਾ ਨੁਕਸਾਨ ਕਰਨਾ ਬੰਦ ਕਰੇ – ਤ੍ਰਿਪਤ ਬਾਜਵਾ

‘ਕੈਪਟਨ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਜ਼ਿਮਨੀ ਚੋਣਾਂ ਵਿਚ ਵਿਰੋਧੀਆਂ ਨੂੰ ਜਿਤਾਉਣ ਲਈ ਕੀਤਾ ਜਾ ਰਿਹਾ ਹੈ’

ਚੰਡੀਗੜ੍ਹ, 28 ਸਤੰਬਰ: ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੂੰ ਕਾਂਗਰਸ ਦੇ ਸਿਆਸੀ ਵਿਰੋਧੀਆਂ ਦੇ ਹੱਥਾਂ ਵਿਚ ਖੇਡ ਕੇ ਪਾਰਟੀ ਦਾ ਨੁਕਸਾਨ ਕਰਨ ਦਾ ਸ਼ੁਰੂ ਕੀਤਾ ਗਿਆ ਭੰਡੀ ਪ੍ਰਚਾਰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਤਾਪ ਬਾਜਵਾ ਨੇ ਜ਼ਿਮਨੀ ਚੋਣਾਂ ਤੋਂ ਐਨ ਪਹਿਲਾਂ ਬੇਅਦਬੀ ਦੇ ਬਹੁਤ ਹੀ ਨਾਜ਼ਕ ਮਾਮਲੇ ਨੂੰ ਲੈ ਕੇ ਆਪਣੀ ਹੀ ਪਾਰਟੀ ਦੀ ਸਰਕਾਰ ਵਿਰੁੱਧ ਬਿਆਨਬਾਜ਼ੀ ਇਹਨਾਂ ਚੋਣਾਂ ਵਿਚ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਇਸ ਬਦਨੀਤ ਨਾਲ ਸ਼ੁਰੂ ਕੀਤੀ ਹੈ।

Êਪੰਚਾਇਤ ਮੰਤਰੀ ਨੇ ਕਿਹਾ ਕਿ ਪ੍ਰਤਾਪ ਬਾਜਵਾ ਸੂਬੇ ਵਿਚ ਅਜਿਹਾ ਸਿਆਂਸੀ ਮਾਹੌਲ ਸਿਰਜਣਾ ਚਾਹ ਰਹੇ ਹਨ ਕਿ ਇਹਨਾਂ ਜ਼ਿਮਨੀ ਚੋਣਾਂ ਵਿਚ ਕਾਗਰਸ ਪਾਰਟੀ ਦੀ ਹਾਰ ਹੋਵੇ ਅਤੇ ਫਿਰ ਉਹ ਇਸ ਹਾਰ ਨੂੰ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਇੱਕ ਹਥਿਆਰ ਵਜੋਂ ਵਰਤ ਜੇ ਆਪਣੀ ਨਿੱਜੀ ਸਿਆਸੀ ਕਿੜ ਕੱਢ ਸਕਣ। ਉਹਨਾਂ ਕਿਹਾ ਕਿ ਪ੍ਰਤਾਪ ਬਾਜਵਾ ਦੀ ਇਹ ਇੱਛਾ ਕਦੇ ਵੀ ਪੂਰੀ ਨਹੀਂ ਹੋਵੇਗੀ ਕਿਉਂਕਿ ਕਾਂਗਰਸ ਪਾਰਟੀ ਸੂਬੇ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਬੜੀ ਸ਼ਾਨ ਨਾਲ ਜਿੱਤੇਗੀ।

ਸ਼੍ਰੀ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਚੱਲ ਰਹੀ ਜਾਂਚ ਨੂੰ ਲੈ ਕੇ ਜਿਸ ਤਰਾਂ ਦੀ ਬਿਆਨਬਾਜ਼ੀ ਪ੍ਰਤਾਪ ਸਿੰਘ ਬਾਜਵਾ ਪਿਛਲੇ ਦਿਨਾਂ ਤੋਂ ਕਰ ਰਹੇ ਹਨ ਉਸ ਤੋਂ ਕੋਈ ਸ਼ੱਕ ਹੀ ਨਹੀਂ ਰਹਿ ਗਿਆ ਕਿ ਉਹ ਕਾਂਗਰਸ ਦੇ ਰਾਜਸੀ ਵਿਰੋਧੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ ਜਿਹੜੇ ਇਹ ਨਹੀਂ ਚਾਹੁੰਦੇ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਿਸੇ ਸਿਰ ਲੱਗੇ ਅਤੇ ਸੱਚ ਲੋਕਾਂ ਸਾਹਮਣੇ ਆਵੇ। ਉਹਨਾਂ ਕਿਹਾ ਕਿ ਵਿਰੋਧੀਆਂ ਦੇ ਕੰਧਾੜਿਆਂ ਉੱਤੇ ਸਵਾਰ ਹੋ ਕੇ ਉਹ ਆਪਣੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਉੱਤੇ ਬਾਦਲਾਂ ਨਾਲ ਰਲੇ ਹੋਏ ਹੋਣ ਤੱਕ ਦੇ ਦੋਸ਼ ਲਾਉਣ ਦੀ ਹੱਦ ਤੱਕ ਚਲੇ ਗਏ ਹਨ। ਸ਼੍ਰੀ ਬਾਜਵਾ ਨੇ ਕਿਹਾ ਕਿ ਸੱਚ ਇਹ ਹੈ ਕਿ ਪ੍ਰਤਾਪ ਬਾਜਵਾ ਅਜੇ ਵੀ ਕਾਂਗਰਸ ਹਈ ਕਮਾਂਡ ਵਲੋਂ ਉਹਨਾਂ ਦੀ ਥਾਂ ਪੰਜਾਬ ਕਾਂਗਰਸ ਦਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਬਣਾਉਣ ਕਾਰਨ ਆਪਣੀ ਹਉਮੈ ਨੂੰ ਲੱਗੀ ਸੱਟ ਦੇ ਜਖ਼ਮ ਨੂੰ ਭੁੱਲ ਸਕੇ ਅਤੇ ਆਨੀਂ ਬਹਾਨੀਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਕੁਫ਼ਰ ਤੋਲਦੇ ਰਹਿੰਦੇ ਹਨ।

ਉਹਨਾਂ ਕਿਹਾ ਕਿ ਜੇ ਪ੍ਰਤਾਪ ਸਿੰਘ ਬਾਜਵਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਜਾਂ ਕਾਰਗੁਜ਼ਾਰੀ ਉੱਤੇ ਕੋਈ ਇਤਰਾਜ਼ ਹੈ ਜਾਂ ਉਸ ਕੋਲ ਅਮਰਿੰਦਰ ਸਿੰਘ ਵਲੋਂ ਬੇਅਦਬੀ ਦੀਆਂ ਘਟਨਾਵਾਂ ਵਿਚ ਬਾਦਲਾਂ ਦਾ ਬਚਾਅ ਕਰਨ ਸਬੰਧੀ ਕੋਈ ਪੁਖ਼ਤਾ ਸਬੂਤ ਹਨ ਤਾਂ ਉਹਨਾਂ ਨੂੰ ਇਹ ਮਾਮਲਾ ਪਾਰਟੀ ਦੇ ਪਲੇਟਫ਼ਾਰਮਾਂ ਉੱਤੇ ਰੱਖਣਾ ਚਾਹੀਦਾ ਹੈ।

ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਪਿਛਲੇ ਸਮੇਂ ਵਿਚ ਹੋਈਆਂ ਪੰਚਾਇਤ, ਬਲਾਕ ਸੰਮਤੀ, ਜ਼ਿਲਾ ਪ੍ਰੀਸ਼ਦ ਅਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੇ ਦਰਸਾ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਪੂਰੀ ਤਰਾਂ ਸੰਤੁਸ਼ਟ ਹਨ। ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਚੋਣਾਂ ਵਿਚ ਵੀ ਪ੍ਰਤਾਪ ਸਿੰਘ ਬਾਜਵਾ ਨੇ ਜਾਂ ਤਾਂ ਕੋਈ ਦਿਲਚਸਪੀ ਹੀ ਨਹੀਂ ਲਈ ਜਾਂ ਪਾਰਟੀ ਉਮੀਦਵਾਰਾਂ ਦਾ ਵਿਰੋਧ ਕੀਤਾ। ਸ਼੍ਰੀ ਬਾਜਵਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਆਪਣੀ ਪਾਰਟੀ ਦੀ ਸਰਕਾਰ ਵਿਰੁੱਧ ਕੂੜ ਪ੍ਰਚਾਰ ਕਰ ਕੇ ਉਸੇ ਦਰਖ਼ਤ ਨੂੰ ਵੱਢਣ ਦੀ ਅਕਿ੍ਰਤਘਣਤਾ ਕਰ ਰਹੇ ਹਨ ਜਿਸ ਦਰਖ਼ਤ ਦਾ ਫ਼ਲ ਉਹ ਖਾਂਦੇ ਰਹੇ ਹਨ ਅਤੇ ਹੁਣ ਵੀ ਖਾ ਰਹੇ ਹਨ।

ਸ਼੍ਰੀ ਬਾਜਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਪਸ਼ਟ ਕਹਿ ਚੁੱਕੇ ਹਨ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਸੱਚ ਹਰ ਹਾਲਤ ਵਿਚ ਲੋਕਾਂ ਸਾਹਮਣੇ ਲਿਆ ਕੇ ਰਹਿਣਗੇ ਅਤੇ ਇਹਨਾਂ ਹਿਰਦੇਵੇਦਕ ਘਟਨਾਵਾਂ ਦੇ ਦੋਸ਼ੀਆਂ ਨੂੰ ਕਾਨੂੰਨੀ ਸਜ਼ਾਵਾਂ ਦਿਵਾਉਣਗੇ, ਦੋਸ਼ੀ ਭਾਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਂ ਸੁਖਬੀਰ ਸਿੰਘ ਬਾਦਲ ਵੀ ਕਿਉਂ ਨਾ ਹੋਣ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼ੱਕ ਕਰ ਕੇ ਜਨਤਕ ਬਿਆਨਬਾਜ਼ੀ ਕਰਨਾ ਵਿਰੋਧੀਆਂ ਦੇ ਹੱਥਾਂ ਵਿਚ ਖੇਡਣ ਤੋਂ ਬਿਨਾਂ ਹੋਰ ਕੁਝ ਨਹੀਂ ਹੈ।

ਤਿ੍ਰਪਤ ਬਾਜਵਾ ਨੇ ਰਾਜ ਸਭਾ ਮੈਂਬਰ ਨੂੰ ਸਲਾਹ ਦਿੱਤੀ ਹੈ ਕਿ ਉਹ ਪੰਜਾਬ ਵਿਚ ਆਪਣੀ ਪਾਰਟੀ ਦੀ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰਨ ਦੀ ਥਾਂ ਇਹਨਾਂ ਜ਼ਿਮਨੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਕੰਮ ਕਰਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

Most Popular

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
5 days ago
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 