ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਇਆ ਸਖਤ
ਕੇਂਦਰ ਨੂੰ ਯੂਪੀ,ਪੰਜਾਬ,ਹਰਿਆਣਾ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨਾਲ ਹੰਗਾਮੀ ਮੀਟਿੰਗ ਕਰਨ ਦੇ ਦਿੱਤੇ ਆਦੇਸ਼
ਸਾਰੇ ਸੂਬਿਆਂ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਿਹੜੇ ਕਦਮ ਚੁੱਕੇ-ਸੁਪਰੀਮ ਕੋਰਟ
ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਦਿੱਲੀ ਦੀਆਂ ਸਰਕਾਰਾਂ ਕੋਲੋਂ ਹਲਫਨਾਮਾ ਮੰਗਿਆ ਗਿਆ ਹੈ। ਕੋਰਟ ਨੇ ਪੁੱਛਿਆ ਹੈ ਸਾਰੇ ਸੂਬਿਆਂ ਨੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਕਿਹੜੇ ਕਦਮ ਚੁੱਕੇ ਹਨ। ਇਸਤੋਂ ਇਲਾਵਾ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ,ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਪ੍ਰਮੱਖ ਸਕੱਤਰਾਂ ਨਾਲ ਹੰਗਾਮੀ ਮੀਟਿੰਗ ਕਰਨ ਦੇ ਆਦੇਸ਼ ਦਿੱਤੇ ਹਨ।