• Latest
  • Trending
ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਚੰਡੀਗੜ ਦੀ ਪਹਿਲੀ ਫੇਰੀ ਨੇ ਖੜੇ ਕੀਤੇ ਕਈ ਸਵਾਲ

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਚੰਡੀਗੜ ਦੀ ਪਹਿਲੀ ਫੇਰੀ ਨੇ ਖੜੇ ਕੀਤੇ ਕਈ ਸਵਾਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

1 hour ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

1 hour ago
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

2 hours ago
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

3 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

5 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

5 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

6 hours ago
Hindi News
English News
Thursday, November 5, 2026
No Result
View All Result
19 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਚੰਡੀਗੜ ਦੀ ਪਹਿਲੀ ਫੇਰੀ ਨੇ ਖੜੇ ਕੀਤੇ ਕਈ ਸਵਾਲ

July 19, 2021
in MOHALI, ਅਜੀਤਗੜ੍ਹ, ਸਿਆਸੀ, ਖਬਰਾਂ, ਦਿੱਲੀ, ਪੰਜਾਬ
ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਚੰਡੀਗੜ ਦੀ ਪਹਿਲੀ ਫੇਰੀ ਨੇ ਖੜੇ ਕੀਤੇ ਕਈ ਸਵਾਲ

ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਚੰਡੀਗੜ ਦੀ ਪਹਿਲੀ ਫੇਰੀ ਨੇ ਖੜੇ ਕੀਤੇ ਕਈ ਸਵਾਲ

ਕਾਂਗਰਸੀ ਲੀਡਰਾਂ ਦੀ ਆਪਸੀ ਖਿੱਚੋਤਾਣ ਖਤਮ ਹੋਣ ਦੀ  ਥਾਂ ਦਿਖਾਈ ਦੇ ਰਹੀ ਹੈ ਵਧਦੀ

ਨਵਜੋਤ ਸਿੱਧੂ ਨੇ ਘਰ ਘਰ ਜਾ ਕੇ ਵਧਾਈਆਂ ਲੈਣ ਦੀ ਪਾਈ ਨਵੀਂ ਪਿਰਤ

ਪੰਜਾਬ ਦੇ ਪਾਰਲੀਮੈਂਟ ਮੈਂਬਰਾਂ,ਜਿਆਦਾਤਰ ਵਿਧਾਇਕਾ ਤੇ ਮੰਤਰੀਆਂ ਨੇ ਨਹੀਂ ਕੀਤਾ ਖੁਸ਼ੀ ਦਾ ਪ੍ਰਗਟਾਵਾ

ਕੀ ਸਿੱਧੂ ਉਠਾਏ ਗਏ ਮੁੱਦਿਆਂ ਦਾ ਹੱਲ ਕਰਵਾ ਸਕਣਗੇ-ਉੱਠ ਰਹੇ ਨੇ ਸਵਾਲ

ਕਾਂਗਰਸ ਵਿੱਚ ਬਣਨ ਲੱਗੀਆਂ ਨਵੀਂਆਂ ਸਫਬੰਦੀਆਂ

ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਵਿਚਕਾਰ ਅੱਜ ਵੀ ਨਹੀਂ ਹੋਈ ਮੁਲਾਕਾਤ

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਚੰਡੀਗੜ ਦੀ ਪਹਿਲੀ ਫੇਰੀ ਨੇ ਖੜੇ ਕੀਤੇ ਕਈ ਸਵਾਲ

ਦਵਿੰਦਰਜੀਤ ਸਿੰਘ ਦਰਸ਼ੀ ✍

ਚੰਡੀਗੜ੍ਹ,19 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵੇਂ ਥਾਪੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਪਿਛਲੇ ਸਮੇਂ ਤੋਂ ਚੱਲ ਰਹੀ ਆਪਸੀ ਖਿੱਚੋਤਾਣ ਘਟਣ ਦੀ ਥਾਂ ਵਧਦੀ ਹੀ ਦਿਖਾਈ ਦੇ ਰਹੀ ਹੈ।ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਚੰਡੀਗੜ੍ਹ ਦੀ ਪਲੇਠੀ ਗੇੜੀ ਨੇ ਇਹ ਸਭ ਸਪਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਹਾਲਾਂ ਵੀ 36 ਦਾ ਆਂਕੜਾ ਬਰਕਰਾਰ ਹੈ। ਜਿੱਥੇ ਨਵਜੋਤ ਸਿੰਘ ਸਿੱਧੂ ਨੇ ਕੁਝ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤ ਕੀਤੀ ਉੱਥੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੱਜ ਆਪਣੀ ਸਰਕਾਰੀ ਰਿਹਾਇਸ਼ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਮੰਤਰੀਆਂ ਤੇ ਵਿਧਾਇਕਾਂ ਨਾਲ ਵੀ ਸਲਾਹ ਮਸ਼ਵਰੇ ਕੀਤੇ। ਪਰ ਦੋਨਾਂ ਨੇ ਹੀ ਆਪਸੀ ਮੁਲਾਕਾਤ ਦੇ ਕੋਈ ਸੰਕੇਤ ਨਹੀਂ ਦਿੱਤੇ।

     ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸਿੱਧੂ ਨੇ  ਕਾਂਗਰਸ ਦਫਤਰ ਵਿੱਚ ਬੈਠ ਕੇ ਵਧਾਈਆਂ ਲੈਣ ਦੀ ਥਾਂ ਮੰਤਰੀਆਂ ,ਵਿਧਾਇਕਾਂ ਤੇ ਹੋਰਨਾਂ ਲੀਡਰਾਂ ਦੇ ਘਰ ਘਰ ਜਾ ਕੇ ਵਧਾਈਆਂ ਲੈਣ ਦੀ ਨਵੀਂ ਪਿਰਤ ਪਾ ਦਿੱਤੀ ਹੈ।ਅਜਿਹਾ ਪੰਜਾਬ ਦੀ ਸਿਆਸਤ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਅੱਜ ਨਵਜੋਤ ਸਿੱਧੂ ਸਭ ਤੋਂ ਪਹਿਲਾਂ ਆਪਣੇ ਨਾਲ ਬਣਾਏ ਗਏ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੇ ਘਰ ਗਏ,ਉਸਤੋਂ ਬਾਅਦ ਆਪਣੇ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਸੁਨੀਲ ਜਾਖੜ, ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ,ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ,ਤ੍ਰਿਪਤ ਰਜਿੰਦਰ ਸਿੰਘ ਬਾਜਵਾ,ਬੀਬੀ ਰਜਿੰਦਰ ਕੌਰ ਭੱਠਲ਼,ਸਪੀਕਰ ਰਾਣਾ ਕੇਪੀ ਸਿੰਘ ਦੀ ਰਿਹਾਇਸ਼ ਤੇ ਵੀ ਵਧਾਈਆਂ ਲੈਣ ਪਹੁੰਚੇ। ਦਿਲਚਸਪ ਗੱਲ ਇਹ ਹੈ ਕਿ ਪਟਿਆਲਾ ਤੋਂ ਚੰਡੀਗੜ੍ਹ ਆਉਣ ਤੱਕ ਉਹਨਾਂ ਦੀ ਕਾਰ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਚਲਾ ਰਹੇ ਸਨ।

ਕਾਂਗਰਸੀ ਹਲਕਿਆਂ ਵਿੱਚ ਇਸ ਗੱਲ ਤੇ ਹੈਰਾਨੀ ਪ੍ਰਗਟਾਈ ਜਾ ਰਹੀ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਥਾਪੇ ਗਏ ਪੰਜਾਬ ਦੇ ਪ੍ਰਧਾਨ ਨੂੰ ਪੰਜਾਬ ਤੋਂ ਕਾਂਗਰਸ ਦੇ  11 ਵਿੱਚੋਂ 10 ਪਾਰਲੀਮੈਂਟ ਮੈਂਬਰਾਂ ਅਤੇ ਜਿਆਦਾਤਰ ਮੰਤਰੀਆਂ ਤੇ ਵਿਧਾਇਕਾਂ  ਨੇ ਇਹ ਖਬਰ ਲਿਖਣ ਤੱਕ ਨਵੇਂ ਪ੍ਰਧਾਨ ਨੂੰ ਨਾ ਤਾਂ ਕੋਈ ਵਧਾਈ ਦਾ ਸੰਦੇਸ਼ ਭੇਜਿਆ ਹੈ ਤੇ ਨਾ ਹੀ  ਕਿਸੇ ਨੇ ਇਸ ਸੰਬੰਧੀ ਕੋਈ ਟਵੀਟ ਕੀਤਾ ਹੈ। ਇਸਤੋਂ ਇਹ ਸਪਸ਼ਟ ਦਿਖਦਾ ਹੈ  ਕਿ ਪੰਜਾਬ ਕਾਂਗਰਸ ਵਿੱਚ ਹਾਲਾਂ ਵੀ ਸਭ ਅੱਛਾ ਨਹੀਂ ਹੈ। ਜਿਆਦਾਤਰ ਸਿਆਸੀ ਵਿਸ਼ਲੇਸ਼ਕਾਂ ਦਾ ਇਹ ਕਹਿਣਾ ਹੈ ਕਿ ਹਾਈਕਮਾਨ ਵੱਲੋਂ  ਕੈਪਟਨ ਅਮਰਿੰਦਰ ਸਿੰਘ ਨੂੰ ਨਜ਼ਰਅੰਦਾਜ ਕਰਨਾ ਪਾਰਟੀ ਲਈ ਭਾਰੀ ਨੁਕਸਾਨਦਾਇਕ ਸਾਬਿਤ ਹੋਵੇਗਾ। ਕਿਉਂਕਿ ਪੰਜਾਬ ਵਿੱਚ ਕਾਂਗਰਸ ਨੂੰ ਖੜੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਹਰ ਵਰਗ ਵਿੱਚ ਕਾਫੀ ਵੱਡਾ ਆਧਾਰ ਹੈ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੋਂ ਬਿਨਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਜਿਤਾਉਣਾ ਕਾਫੀ ਮੁਸ਼ਕਿਲ ਹੈ।  ਵਿਸ਼ਲੇਸ਼ਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਦੋਨਾਂ ਲੀਡਰਾਂ ਵਿੱਚ ਆਪਸੀ ਸਹਿਮਤੀ ਨਹੀਂ ਹੁੰਦੀ ਤਾਂ ਕੀ ਨਵੇਂ ਬਣੇ ਪ੍ਰਧਾਨ ਆਪਣੇ ਵੱਲੋਂ ਉਠਾਏ ਜਾਂਦੇ ਰਹੇ ਮੁੱਦਿਆਂ ਨੂੰ ਹੱਲ ਕਰਵਾਉਣ ਵਿੱਚ ਸਫਲ ਹੋ ਸਕਣਗੇ।

ਪੰਜਾਬ ਕਾਂਗਰਸ ਦੀ ਚੱਲ ਰਹੀ ਇਸ ਖਿੱਚੋਤਾਣ ਦਾ ਪੰਜਾਬ ਉੱਤੇ ਕੀ ਅਸਰ ਪਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਕਾਂਗਰਸ ਹਾਈਕਮਾਨ ਵੱਲੋਂ ਕੀਤੇ ਗਏ ਇਸ ਫੈਸਲੇ ਤੋਂ ਗੰਭੀਰ ਕਾਂਗਰਸੀਆਂ ਵਿਚਕਾਰ ਖੁਸ਼ੀ ਦੀ ਥਾਂ ਨਿਰਾਸ਼ਤਾ ਵੱਧ ਦਿਖਾਈ ਦੇਣ ਲੱਗੀ ਹੈ ਕਿਉਂਕਿ ਦੋਨਾਂ ਧਿਰਾਂ ਨੇ ਆਪਸੀ ਸੁਲ੍ਹਾ ਦੀ ਥਾਂ ਆਪਣਾ ਆਪਣਾ ਸ਼ਕਤੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

by Navjot
November 5, 2026
0

    ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 