ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ NDA ਮੁੱਖ ਮੰਤਰੀ ਕੌਂਸਲ ਦੀ ਮੀਟਿੰਗ
ਚੰਡੀਗੜ੍ਹ, 18ਅਕਤੂਬਰ(ਵਿਸ਼ਵ ਵਾਰਤਾ) ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਚੰਡੀਗੜ੍ਹ ਦੇ ਲਲਿਤ ਹੋਟਲ ਵਿੱਚ ਐਨਡੀਏ ਮੁੱਖ ਮੰਤਰੀ ਕੌਂਸਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ 18 ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਮੌਜੂਦ ਰਹੇ। ਇਸ ਮੀਟਿੰਗ ਦੀ ਪ੍ਰਧਾਨਗੀ ਪੀਐਮ ਮੋਦੀ ਨੇ ਕੀਤੀ। ਇਸ ਬੈਠਕ ਵਿੱਚ ਵਿਕਾਸ ਦੇ ਮੁੱਦੇ ‘ਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਾਲੀ ਥਾਂ ਵੱਲ ਜਾਣ ਵਾਲੀਆਂ ਸੜਕਾਂ ਦੇ ਕਿਨਾਰੇ ਵੱਖ-ਵੱਖ ਰਾਜਾਂ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਦੇ ਹੋਰਡਿੰਗ ਵੀ ਲਗਾਏ ਗਏ ਹਨ। ਸੁਰੱਖਿਆ ਦੇ ਬਹੁਤ ਸਖ਼ਤ ਪ੍ਰਬੰਧ ਕੀਤੇ ਗਏ ਸਨ।