ਪ੍ਰਧਾਨ ਮੰਤਰੀ ਕੱਲ੍ਹ ਕਰਨਗੇ ਉਜਵਲਾ ਯੋਜਨਾ 2.0 ਦੀ ਸ਼ੁਰੂਆਤ

ਚੰਡੀਗੜ੍ਹ, 9ਅਗਸਤ(ਵਿਸ਼ਵ ਵਾਰਤਾ)-ਬੀਪੀਐੱਲ ਤੇ ਗ਼ਰੀਬ ਪਰਿਵਾਰਾਂ ਨੂੰ ਮੁਫਤ ਐੱਲਪੀਜੀ ਗੈਸ ਕੁਨੈਕਸ਼ਨ ਵਾਲੀ ਯੋਜਨਾ ਮੁੜ ਲਾਗੂ ਹੋ ਰਹੀ ਹੈ। ਸਾਲ 2016 ਵਿੱਚ ਸ਼ੁਰੂ ਹੋਈ ਯੋਜਨਾ ਦੇ ਦੂਸਰੇ ਪੜਾਅ ਦੀ ਸ਼ੁਰੂਆਤ 10 ਅਗਸਤ ਯਾਨੀ ਕੱਲ੍ਹ ਤੋਂ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੁਪਹਿਰ 12.30 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਉਜਵਲਾ ਯੋਜਨਾ 2.0 ਦੀ ਸ਼ੁਰੂਆਤ ਕਰਨਗੇ।
ਸਾਲ 2016 ਵਿੱਚ ਸ਼ੁਰੂ ਕੀਤੇ ਗਏ ਉਜਵਲਾ ਯੋਜਨਾ 1.0 ਦੌਰਾਨ, ਗ਼ਰੀਬੀ ਰੇਖਾਂ ਤੋਂ ਹੇਠਾਂ ਜੀਵਨ ਗੁਜ਼ਾਰ ਰਹੇ ਪਰਿਵਾਰਾਂ ਦੀਆਂ 5 ਕਰੋੜ ਔਰਤ ਮੈਂਬਰਾਂ ਨੂੰ ਐੱਲਪੀਜੀ ਕੁਨੈਕਸ਼ਨ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਸੀ।






















