
ਚੰਡੀਗੜ18 ਦਸੰਬਰ:(ਵਿਸ਼ਵ ਵਾਰਤਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਮਿਲੀਆਂ ਵੱਡੀਆਂ ਜਿੱਤਾਂ ਨੂੰ ‘ਵਿਕਾਸ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਮਜ਼ਬੂਤ ਲੀਡਰਸ਼ਿਪ’ ਨੂੰ ਮਿਲਿਆ ਫ਼ਤਵਾ ਕਰਾਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੂੰ ਵਧਾਈ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਤੀਜਿਆਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਇੱਕ ਮਜ਼ਬੂਤ ਮੋਦੀ ਲਹਿਰ ਪੂਰੇ ਦੇਸ਼ ਅੰਦਰ ਚੱਲ ਰਹੀ ਹੈ। ਅੱਜ ਭਾਰਤ ਵਿਚ ਹੋਰ ਅਜਿਹਾ ਕੋਈ ਆਗੂ ਨਹੀਂ ਹੈ, ਜਿਹੜਾ ਮੋਦੀ ਦੇ ਸਿਆਸੀ ਕੱਦ ਦੀ ਬਰਾਬਰੀ ਕਰ ਸਕਦਾ ਹੈ।
ਸਰਦਾਰ ਬਾਦਲ ਨੇ ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਵੀ ਤਾਜ਼ਾ ਹੋਈਆਂ ਚੋਣਾਂ ਵਿਚ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ।
ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ
ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਦਸੰਬਰ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ। ਦਸੰਬਰ ਵਿੱਚ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਬੈਂਕ...






















