ਪ੍ਰਧਾਨ ਮੰਤਰੀ ਦੇ ਫ਼ਿਰੋਜਪੁਰ ਦੌਰੇ ਦੌਰਾਨ ਸੁਰੱਖਿਆ ਅਣਗਹਿਲੀ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਨ ਦੇ ਆਦੇਸ਼
ਪੜ੍ਹੋ,ਕੌਣ ਕੌਣ ਹੋਵੇਗਾ ਇਸ ਕਮੇਟੀ ਦਾ ਮੈਂਬਰ
ਚੰਡੀਗੜ੍ਹ,10 ਜਨਵਰੀ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਤਿੰਨ ਮੈਂਬਰੀ ਕਮੇਟੀ ਦੇ ਗਠਨ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਕਮੇਟੀ ਵਿੱਚ ਸੁਪਰੀਮ ਕੋਰਟ ਦੇ ਇੱਕ ਸੇਵਾਮੁਕਤ ਜੱਜ ਜੋ ਇਸ ਕਮੇਟੀ ਦੇ ਮੁਖੀ ਹੋਣਗੇ, ਡੀਜੀ ਐਨਆਈਏ ਅਤੇ ਪੰਜਾਬ ਦੇ ਵਧੀਕ ਡੀਜੀ ਇੰਟੈਲੀਜੈਂਸ ਬਿਊਰੋ ਇਸ ਦਾ ਹਿੱਸਾ ਹੋਣਗੇ।