ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ
ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ
ਦਿੱਲੀ, 7 ਜਨਵਰੀ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਗੰਭੀਰ ਖਾਮੀਆਂ ਲਈ ਦੋ ਮੈਂਬਰੀ ਉੱਚ ਪੱਧਰੀ ਜਾਂਚ ਦਾ ਗਠਨ ਕੀਤਾ ਹੈ। ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਦੂਜੇ ਪਾਸੇ ਇਸ ਮਾਮਲੇ ‘ਚ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ।






















