ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ
ਚੰਡੀਗੜ੍ਹ,25 ਅਗਸਤ(ਵਿਸ਼ਵ ਵਾਰਤਾ)-5 ਜਨਵਰੀ ਨੂੰ ਪੰਜਾਬ ਦੌਰੇ ਤੇ ਆਏ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਵੱਲੋਂ ਤਿਆਰ ਕੀਤੀ ਗਈ ਜਸਟਿਸ ਇੰਦੂ ਮਲਹੋਤਰਾ ਦੀ ਰਿਪੋਰਟ ਮੁਤਾਬਕ ਸੁਰੱਖਿਆ ‘ਚ ਕਮੀ ‘ਤੇ ਸੁਣਵਾਈ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਫਿਰੋਜ਼ਪੁਰ ਦੇ ਤਤਕਾਲੀ ਐੱਸਐੱਸਪੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਢਿੱਲ-ਮੱਠ ‘ਚ ਢੁੱਕਵੇਂ ਕਦਮ ਨਹੀਂ ਚੁੱਕੇ। ਉਨ੍ਹਾਂ ਨੇ ਪੀਐੱਮ ਦੀ ਸੁਰੱਖਿਆ ‘ਚ ਤਾਇਨਾਤ ਕੇਂਦਰ ਦੇ ਅਧਿਕਾਰੀਆਂ ਨੂੰ ਸਹਿਯੋਗ ਨਹੀਂ ਦਿੱਤਾ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਐੱਸਐੱਸਪੀ ਨੂੰ ਪੀਐੱਮ ਦੇ ਸੜਕ ਤੋਂ ਆਉਣ ਦੀ ਸੂਚਨਾ 2 ਘੰਟੇ ਪਹਿਲਾਂ ਦਿੱਤੀ ਗਈ ਸੀ। ਇਸ ਦੇ ਬਾਵਜੂਦ ਰਸਤਾ ਸਾਫ਼ ਨਹੀਂ ਕੀਤਾ ਗਿਆ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੀਐੱਮ ਦੀ ਸੁਰੱਖਿਆ ਨੂੰ ਲੈ ਕੇ ਪੁਲਸ ਫੋਰਸ ਨੂੰ ਬਿਹਤਰ ਸਿਖਲਾਈ ਦੇਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਤੋਂ ਬਾਅਦ ਸਾਰਾ ਮਾਮਲਾ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਮੇਟੀ ਬਣਾਉਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਉਸ ਸਮੇਂ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਹੰਸ ਸਨ।