ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰੀ ਮੰਤਰੀ ਮੰਡਲ ਨਾਲ ਅਹਿਮ ਮੀਟਿੰਗ ਅੱਜ
ਕੋਵਿਡ ਟੀਕਾਕਰਨ ਅਭਿਆਨ ਤੇ ਹੋਵੇਗੀ ਵਿਚਾਰ-ਚਰਚਾ
ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ
ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਹੋਵੇਗੀ ਮੀਟਿੰਗ

ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਭਿਆਨਕ ਰੂਪ ਲੈਂਦੀ ਜਾ ਰਹੀ ਹੈ। ਕੋਰੋਨਾ ਮਾਮਲਿਆਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀ ਮੰਡਲ ਨਾਲ ਅਹਿਮ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ ਮੰਤਰੀ ਮੰਡਲ ਤੋਂ ਇਲਾਵਾ ਕਈ ਹੋਰ ਵੱਡੇ ਅਧਿਕਾਰੀ ਵੀ ਹਿੱਸਾ ਲੈਣਗੇ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਹੋਵੇਗੀ। ਮੀਟਿੰਗ ਵਿੱਚ 18 ਤੋਂ 44 ਸਾਲ ਤੱਕ ਦੇ ਲੋਕਾਂ ਲਈ ਸ਼ੁਰੂ ਹੋ ਰਹੇ ਟੀਕਾਕਰਨ ਮੁਹਿੰਮ ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੋਈ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਕੋਵਿਡ-19 ਦੀ ਚਲਦੀ ਦੂਜੀ ਲਹਿਰ ਦੌਰਾਨ ਇਹ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਹੈ।






















