ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਨੂੰ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ ਤੇ ਦਿੱਤੀ ਵਧਾਈ

ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਅੱਜ ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ ।ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਿੱਚ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਬਣ ਗਈ ਹੈ। । ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੇ ਵੀ ਟਵੀਟ ਕਰ ਕੇ ਮਮਤਾ ਬੈਨਰਜੀ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੇ ਮਮਤਾ ਦੀਦੀ ਨੂੰ ਵਧਾਈ।”
























