ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੀਆਈਆਈ ਦੀ ਸਾਲਾਨਾ ਮੀਟਿੰਗ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ, 11ਅਗਸਤ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤੀ ਉਦਯੋਗ ਸੰਘ (ਸੀਆਈਆਈ) ਦੀ ਸਾਲਾਨਾ ਮੀਟਿੰਗ ਨੂੰ ਸੰਬੋਧਨ ਕਰਨਗੇ। ਮੀਟਿੰਗ ਦਾ ਵਿਸ਼ਾ ‘ਭਾਰਤ ਦੇ 75 ਸਾਲ’ ਹੈ। ਸਰਕਾਰ ਅਤੇ ਕਾਰੋਬਾਰੀ ਆਤਮ ਨਿਰਭਰ ਭਾਰਤ ਲਈ ਮਿਲ ਕੇ ਕੰਮ ਕਰ ਰਹੇ ਹਨ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਨੇ ਦਿੱਤੀ ਹੈ।






















