ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਏਅਰ ਫੋਰਸ ਸਟੇਸ਼ਨ ਆਦਮਪੁਰ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸਵਾਗਤ
ਚੰਡੀਗੜ੍ਹ 13 ਅਕਤੂਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ਤੇ ਹਨ। ਇਸ ਦੇ ਲਈ ਉਹ ਏਅਰ ਫੋਰਸ ਸਟੇਸ਼ਨ, ਆਦਮਪੁਰ ਵਿਖੇ ਪਹੁੰਚੇ। ਜਿੱਥੇ ਉਹਨਾਂ ਦਾ ਸਵਾਗਤ ਪੰਜਾਬ ਦੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਵਿਜੇ ਸਾਂਪਲਾ ਵੀ ਮੌਜੂਦ ਸਨ।