ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 5 ਨਵੰਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ ਹਨ। ਉਹਨਾਂ ਨੇ ਅੰਮ੍ਰਿਤਸਰ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਪਿਛਲੀ ਵਾਰ ਇਸ ਸਾਲ ਫਰਵਰੀ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਸਮਾਜ ਸੇਵਾ ਵਿੱਚ ਆਰਐਸਐਸਬੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਸੀ।