ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ‘ਮਨ ਕੀ ਬਾਤ’
ਚੰਡੀਗੜ੍ਹ, 27ਨਵੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਸਵੇਰੇ 11 ਵਜੇ ‘ਮਨ ਕੀ ਬਾਤ’ ਕਰਨਗੇ। ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਮਨ ਕੀ ਬਾਤ ਦਾ 95ਵਾਂ ਐਪੀਸੋਡ ਹੋਵੇਗਾ। ਪ੍ਰਧਾਨ ਮੰਤਰੀ ਇਹ ਪ੍ਰੋਗਰਾਮ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਕਰਦੇ ਹਨ। ਇਸ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹਨ। ਪੀਐਮ ਮੋਦੀ ਨੇ 94ਵੇਂ ਮਨ ਕੀ ਬਾਤ ਪ੍ਰੋਗਰਾਮ ਵਿੱਚ ਕਿਹਾ ਸੀ ਕਿ ਭਾਰਤ ਸੂਰਜੀ ਊਰਜਾ ਤੋਂ ਬਿਜਲੀ ਪੈਦਾ ਕਰਨ ਵਾਲੇ ਵੱਡੇ ਦੇਸ਼ਾਂ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ।ਪੀਐਮ ਨੇ ਕਿਹਾ ਸੀ ਕਿ ਸਾਡਾ ਦੇਸ਼ ਸੋਲਰ ਸੈਕਟਰ ਦੇ ਨਾਲ-ਨਾਲ ਸਪੇਸ ਸੈਕਟਰ ਵਿੱਚ ਵੀ ਕਮਾਲ ਕਰ ਰਿਹਾ ਹੈ। ਅੱਜ ਭਾਰਤ ਦੀਆਂ ਪ੍ਰਾਪਤੀਆਂ ਦੇਖ ਕੇ ਪੂਰੀ ਦੁਨੀਆ ਹੈਰਾਨ ਹੈ।























