ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਫਰਾਂਸ ਦਾ ਸਰਵਉੱਚ ਪੁਰਸਕਾਰ
ਚੰਡੀਗੜ੍ਹ,14ਜੁਲਾਈ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਂਸ ਦੇ ਸਰਵਉੱਚ ਪੁਰਸਕਾਰ ‘ਦਿ ਗ੍ਰੈਂਡ ਕਰਾਸ ਆਫ਼ ਦਿ ਲੀਜਨ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਪੀਐਮ ਮੋਦੀ ਨੂੰ ਇਹ ਸਨਮਾਨ ਫਰਾਂਸ ਦੇ ਰਾਸ਼ਟਰਪਤੀ ਪੈਲੇਸ ਵਿੱਚ ਦਿੱਤਾ ਗਿਆ। ਇਸ ਤੋਂ ਪਹਿਲਾਂ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਦੇਰ ਰਾਤ ਉਨ੍ਹਾਂ ਲਈ ਇੱਕ ਨਿੱਜੀ ਡਿਨਰ ਦੀ ਮੇਜ਼ਬਾਨੀ ਕੀਤੀ। ਦੂਜੇ ਪਾਸੇ ਪੀਐੱਮ ਮੋਦੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕੀਤਾ। ਉਸ ਨੇ ਕਿਹਾ, ‘ਫਰਾਂਸ ਆਉਣਾ ਘਰ ਆਉਣ ਵਰਗਾ ਹੈ। ਭਾਰਤ ਦੇ ਲੋਕ ਜਿੱਥੇ ਵੀ ਜਾਂਦੇ ਹਨ, ਇੱਕ ਮਿੰਨੀ ਇੰਡੀਆ ਬਣਾਉਂਦੇ ਹਨ। ਭਾਰਤ ਵਿਸ਼ਵ ਵਿਵਸਥਾ ਵਿੱਚ ਵਿਸ਼ੇਸ਼ ਭੂਮਿਕਾ ਨਿਭਾ ਰਿਹਾ ਹੈ। ਹਰ ਚੁਣੌਤੀ ਨਾਲ ਨਜਿੱਠਣ ਵਿੱਚ ਭਾਰਤ ਦਾ ਤਜਰਬਾ ਅਤੇ ਯਤਨ ਦੁਨੀਆ ਲਈ ਮਦਦਗਾਰ ਸਾਬਤ ਹੋ ਰਹੇ ਹਨ।























