ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਅਯੁੱਧਿਆ
ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਅਯੁੱਧਿਆ ਧਾਮ ਹਵਾਈ ਅੱਡੇ ਅਤੇ ਅਯੁੱਧਿਆ ਧਾਮ ਰੇਲਵੇ ਸਟੇਸ਼ਨ ਦਾ ਕਰਨਗੇ ਉਦਘਾਟਨ
ਚੰਡੀਗੜ੍ਹ,30ਦਸੰਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ ਪਹੁੰਚੇ ਹਨ। ਪ੍ਰਧਾਨ ਮੰਤਰੀ ਇੱਥੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਅਯੁੱਧਿਆ ਧਾਮ ਹਵਾਈ ਅੱਡੇ ਅਤੇ ਅਯੁੱਧਿਆ ਧਾਮ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਮੋਦੀ ਇੱਥੇ 8 ਕਿਲੋਮੀਟਰ ਲੰਬਾ ਰੋਡ ਸ਼ੋਅ ਵੀ ਕਰਨਗੇ। ਦੋਵੇਂ ਸਥਾਨਾਂ ਨੂੰ ਰਾਮਕਥਾ ਵਿਸ਼ੇ ‘ਤੇ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।