ਪ੍ਰਧਾਨ ਮੰਤਰੀ ਨਾਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤੀ ਮੁਲਾਕਾਤ
ਦਿੱਲੀ, 26 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਪੰਜਾਬ ਰਾਜ ਭਵਨ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਰਾਜਪਾਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਅਹਿਮ ਮੁੱਦਿਆਂ ਬਾਰੇ ਜਾਣੂ ਕਰਵਾਇਆ।