• Latest
  • Trending
ਪ੍ਰਧਾਨ ਮੰਤਰੀ ਬਹੁਤ ਹੰਕਾਰੀ ਬਣੇ ਅਤੇ ਕਿਸਾਨਾਂ ਦੀ ਪੀੜਾ ਨੂੰ ਸਮਝਣ ਨੁੰ ਤਿਆਰ ਨਹੀਂ ਹਨ : ਸੁਖਬੀਰ ਸਿੰਘ ਬਾਦਲ

ਪ੍ਰਧਾਨ ਮੰਤਰੀ ਬਹੁਤ ਹੰਕਾਰੀ ਬਣੇ ਅਤੇ ਕਿਸਾਨਾਂ ਦੀ ਪੀੜਾ ਨੂੰ ਸਮਝਣ ਨੁੰ ਤਿਆਰ ਨਹੀਂ ਹਨ : ਸੁਖਬੀਰ ਸਿੰਘ ਬਾਦਲ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

1 hour ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

2 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

2 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

2 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

2 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

3 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

5 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

5 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

5 hours ago
Hindi News
English News
Friday, July 17, 2026
No Result
View All Result
35 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਬਹੁਤ ਹੰਕਾਰੀ ਬਣੇ ਅਤੇ ਕਿਸਾਨਾਂ ਦੀ ਪੀੜਾ ਨੂੰ ਸਮਝਣ ਨੁੰ ਤਿਆਰ ਨਹੀਂ ਹਨ : ਸੁਖਬੀਰ ਸਿੰਘ ਬਾਦਲ

January 2, 2021
in ਸਿਆਸੀ, ਖਬਰਾਂ, ਪੰਜਾਬ
ਪ੍ਰਧਾਨ ਮੰਤਰੀ ਬਹੁਤ ਹੰਕਾਰੀ ਬਣੇ ਅਤੇ ਕਿਸਾਨਾਂ ਦੀ ਪੀੜਾ ਨੂੰ ਸਮਝਣ ਨੁੰ ਤਿਆਰ ਨਹੀਂ ਹਨ : ਸੁਖਬੀਰ ਸਿੰਘ ਬਾਦਲ

ਅਕਾਲੀ ਵਰਕਰਾ ਨੂੰ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਵਾਸਤੇ ਆਖਿਆ

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਦਿੱਲੀ ਬਾਰਡਰ ’ਤੇ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਉਹਨਾਂ ਦੀ ਗੱਲ ਸੁਣਨ

ਕਾਂਗਰਸ ਅਤੇ ਭਾਜਪਾ ਨੁੰ ਦਿੱਤੀ ਚੁਣੌਤੀ, ਆਖਿਆ ਸਾਬਤ ਕਰੋ ਕਿ ਮੈਂ ਖੇਤੀ ਆਰਡੀਨੈਂਸਾਂ ’ਤੇ ਹਸਤਾਖ਼ਰ ਕੀਤੇ ਤੇ ਕਿਹਾ ਕਿ ਉਹਨਾਂ ਨੇ ਤਾਂ ਮੰਤਰੀ ਮੰਡਲ ਦੀ ਮੀਟਿੰਗ ਵਿਚ ਵੀ ਤਜਵੀਜ਼ ਦਾ ਵਿਰੋਧ ਕੀਤਾ ਸੀ

ਤਲਵੰਡੀ ਸਾਬੋ, 2 ਜਨਵਰੀ (ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਖਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬਹੁਤ ਹੰਕਾਰੀ ਹੋ ਗਏ ਹਨ ਅਤੇ ਉਹਨਾਂ ਨੂੰ ਬਾਰਡਰਾ ’ਤੇ ਸ਼ਾਂਤੀਪੂਰਨ ਢੰਗ ਨਾਲ ਡਟੇ ਕਿਸਾਨਾਂ, ਜੋ ਕਿ ਬਹੁਤ ਹੀ ਕੜਾਕੇ ਦੀ ਠੰਢ ਵਿਚ ਰੋਸ ਪ੍ਰਗਟ ਕਰ ਰਹੇ ਹਨ, ਦੀ ਪੀੜਾ ਦੀ ਕੋਈ ਪਰਵਾਹ ਨਹੀਂ ਹੈ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਾਨਸਾ ਤੇ ਬਠਿੰਡਾ ਜ਼ਿਲਿ੍ਹਆਂ ਦੇ 12 ਕਿਸਾਨ ਜੋ ਚਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ, ਨਮਿਤ ਰੱਖੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜੋ ਲੋਕ ਹਊਮੈ ਨਾਲ ਭਰ ਜਾਂਦੇ ਹਨ, ਉਹਨਾਂ ਦੀ ਸਾਰ ਫਿਰ ਪਰਮਾਤਮਾ ਆਪ ਲੇੀਦਾ ਹੈ। ਉਹ ਲੋਕਾਂ ਦੀਆਂ ਨਜ਼ਰਾਂ ਵਿਚ ਛੇਤੀ ਖਤਮ ਹੋ ਜਾਂਦੇ ਹਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਸੰਘਰਸ਼ ਦੀ ਸਫਲਤਾ ਲਈ ਸੰਗਤ ਾਲ ਰਲ ਕੇ ਅਰਦਾਸ ਕੀਤੀ ਤੇ ਉਹਨਾਂ ਨੇ ਅਕਾਲੀ ਵਰਕਰਾ ਨੂੰ ਵੀ ਆਖਿਆ ਕਿ ਉਹ ਯਕੀਨੀ ਬਣਾਉਣ ਕਿ ਸਾਂਝੇ ਹਿੱਤਾ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਹਨਾਂ ਕਿਹਾ ਕਿ ਹਰ ਅਕਾਲੀ ਵਰਕਰ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਕਿਸਾਨਾਂ ਦੀ ਮਦਦ ਕਰੇ। ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ। ਉਹਨਾਂ ਨੇ ਉੱਤਰਾਖੰਡ ਤੇ ਰਾਜਸਥਾਨ ਦੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ ਜੋ ਅਕਾਲੀ ਦਲ ਵੱਲੋਂ ਕੀਤੀ ਪਹਿਲ ਮਗਰੋਂ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਏ ਹਨ।
ਇਸ ਮੌਕੇ ਸਰਦਾ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਹੇ ਤੇ ਹਮੇਸ਼ਾ ਉਹਨਾਂ ਲਈ ਅੱਗੇ ਹੋ ਕੇ ਲੜਾਈ ਲੜੀ ਹੇ ਤੇ ਪਾਰਟੀ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਸਭ ਤੋਂ ਪਹਿਲਾਂ ਗ੍ਰਿਫਤਾਰੀ ਦਿੱਤੀ ਸੀ।
ਉਹਨਾਂ ਕਿਹਾ ਕਿ ਅਕਾਲੀ ਦਲ ਇਸ ਤੱਥ ਤੋਂ ਭਲੀ ਭਾਂਤ ਜਾਣੂ ਹੈ ਕਿ ਪੰਜਾਬ ਤਾਂ ਹੀ ਖੁਸ਼ਹਾਲ ਹੋ ਸਕਦਾ ਹੈ ਜੇਕਰ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣੀ ਰਹੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਦੀਆਂ ਸਾਰੀਆਂ ਨੀਤੀਆਂ ਦਾ ਮਕਸਦ ਇਸਨੂੰ ਯਕੀਨੀ ਬਣਾਉਣਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਵਿਕਾਸ ਅਕਾਲੀ ਦਲ ਦੀ ਬਦੌਲਤ ਹੀ ਹੋਇਆ ਹੈ। ਉਹਨਾਂ ਕਿਹਾ ਕਿ ਭਾਵੇਂ ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਮਾਮਲਾ ਹੋਵੇ ਜਾ ਫਿਰ ਖੇਤੀਬਾੜੀ ਖੇਤਰ ਨੂੰ ਹੁਲਾਰਾ ਦੇਣ ਵਾਸਤੇ ਸਿੰਜਾਈ ਸਹੂਲਤਾਂ ਕਾਇਮ ਕਰਨ ਜਾਂ ਫਿਰ ਸਾਰੇ ਧਰਮਾਂ ਦੇ ਪਵਿੱਤਰ ਅਸਥਾਨਾਂ ਦੇ ਵਿਕਾਸ ਦਾ, ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਅਪਣਾਈ ਹੈ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਕਸ ਨੂੰ ਭਾਰਤ ਹੀ ਲਹੀੀ ਬਲਕਿ ਦੁਨੀਆ ਭਰ ਵਿਚ ਧੱਕਾ ਵੱਜਾ ਹੈ ਤੇ ਹੁਣ ਸਮਾਂ ਦੂਰ ਨਹੀਂ ਜਦੋਂ ਉਹਨਾਂ ਦੀ ਕੁਰਸੀ ਵੀ ਖਤਰੇ ਵਿਚ ਹੋਵੇਗੀ। ਉਹਨਾਂ ਨੇ ਸ੍ਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਕੋਲ ਜਾਣ ਅਤੇ ਉਹਨਾਂ ਦੀ ਗੱਲ ਸੁਣਨ ਕਿਉਂਕਿ ਮੋਦੀ ਦੇ ਮੰਤਰੀਆਂ ਵਿਚ ਪ੍ਰਧਾਨ ਮੰਤਰੀ ਨੂੰ ਸੱਚਣ ਦੱਸਣ ਦੀ ਜ਼ੁਰੱਅਤ ਨਹੀਂ ਹੈ। ਉਹਲਾ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੇ ਸੰਜੀਦਗੀ ਨਾਲ ਕਿਸਾਨਾਂ ਦੀ ਗੱਲ ਸੁਣੀ ਹੁੰਦੀ ਤਾਂ ਫਿਰ ਉਹ ਤਿੰਨੋਂ ਖੇਤੀ ਐਕਟ ਖਾਰਜ ਕਰ ਦਿੰਦੇ। ਉਹਨਾਂ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਧਾ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਕਿਉਂਕਿ ਮੰਤਰੀਆਂ ਨਾਲ ਕੀਤੀ ਜਾ ਰਹੀ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲ ਰਿਹਾ।
ਉਹਨਾਂ ਨੇ ਭਾਜਪਾ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਕਿ ਕਿਸਾਨਾਂ ਦੀਆਂ ਚਾਰ ਵਿਚੋੋਂ ਦੋ ਮੰਗਾਂ ਮੰਨ ਲਈਆਂ ਗਈਆਂ ਹਨ, ਨੂੰ ਵੀ ਖਾਰਜ ਕਰਦਿਆਂ ਕਿਹਾ ਕਿ ਤਜਵੀਜ਼ਸ਼ੁਦਾ ਬਿੱਲਾਂ ਨੂੰ ਪੇਸ਼ ਨਾ ਕਰਨਾ ਕੋਈ ਵੱਡੀ ਗੱਲ ਨਹੀੀ ਹੇ ਤੇ ਮੁੱਖ ਮੁੱਦਾ ਤਾਂ ਐਮ ਐਸ ਪੀ ‘ਤੇ ਯਕੀਨੀ ਸਰਕਾਰੀ ਖਰੀਦ ਦਾ ਹੈ ਜੋ ਅਣਸੁਲਝਿਆ ਹੈ।
ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਉਹਨਾਂ ਸਿਆਸੀ ਪਾਰਟੀਆਂ ਦੀ ਵੀ ਨਿਖੇਧੀ ਕੀਤੀ ਜੋ ਇਹ ਝੂਠਾ ਪ੍ਰਚਾਰ ਕਰ ਰਹੀਆਂ ਹਲ ਕਿ ਉਹਨਾਂ ਨੇ ਤਿੰਨ ਖੇਤੀ ਐਕਟਾਂ ’ਹਸਤਾਖਰ ਕੀਤੇ ਹਨ। ਇਹਨਾਂ ਬਿਆਨਾਂ ਨੁੰ ਕੋਰਾ ਝੂੁਠ ਕਰਾਰ ਦਿੰਦਿਆਂ ਉਹਨਾਂ ਨੇ ਕਾਂਗਰਸ ਅਤੇ ਭਾਜਪਾ ਨੁੰ ਚੁਣੌਤੀ ਦਿੱਤੀ ਕਿ ਉਹ ਸਾਬਤ ਕਰਨ ਕਿ ਉਹਨਾਂ ਨੇ ਖੇਤੀ ਐਕਟਾਂ ਬਾਰੇ ਸਫੇ ‘ਤੇ ਹਸਤਾਖਰ ਕੀਤੇ ਹਨ।
ਉਹਨਾਂ ਕਿਹਾ ਕਿ ਮੇਰੀ ਜ਼ਮੀਰ ਸਪਸ਼ਟ ਹੈ। ਜਦੋਂ ਇਹ ਬਿੱਲ ਸੰਸਦ ਅੱਗੇ ਪੇਸ਼ ਕੀਤੇ ਗਹੇ ਤਾਂ ਮੈਂ ਵਿਰੋਧ ਕੀਤਾ ਸੀ ਬਲਕਿ ਮੈਂ ਹਸਪਤਾਲ ਦੇ ਆਈ ਸੀ ਯੁ ਵਿਚ ਦਾਖਲ ਆਪਣੇ ਮਾਪਿਆਂ ਨੂੰ ਛੱਡ ਕੇ ਦਿੱਲੀ ਆਹੀ ਸੀ ਤਾਂ ਜੋ ਕਿਸਾਨਾਂ ਦਾ ਪੱਖ ਰੱਖਿਆ ਜਾ ਸਕੇ।
ਮੈਂ ਪ੍ਰਧਾਨ ਮੰਤਰੀ ਨੂੰ ਵੀ ਚੇਤਾਵਨੀ ਦਿੱਤੀ ਸੀ ਕਿ ਇਹਨਾਂ ਬਿੱਲਾਂ ਦੇ ਗੰਭੀਰ ਨਤੀਜੇ ਨਿਕਲਣਗੇ ਪਰ ਮੇਰੀ ਗੱਲ ਸੁਣੀ ਨਹੀਂ ਗਈ।
ਕੈਪਟਨ ਅਮਰਿੰਦਰ ਸਿੰਘ ‘ਤੇ ਵਰ੍ਹਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਉਹ ਉਹਨਾਂ ਨੁੰ ਚੁਣੌਤੀ ਦਿੰਦੇ ਹਨ ਕਿ ਉਹ ਸਾਬਤ ਕਰਨ ਕਿ ਉਨਾਂ ਨੇ ਤਿੰਨ ਆਰਡੀਨੈਂਸ ਪ੍ਰਵਾਨ ਕਰਨ ਦਾ ਭਰੋਸਾ ਨਹੀਂ ਦਿੱਤਾ ਸੀ। ਉਹਨਾਂ ਕਿਹਾ ਕਿ ਸੰਸਦ ਵਿਚ ਇਕ ਰਾਜ ਮੰਤਰੀ ਨੇ ਵੀ ਇਹ ਐਲਾਨ ਕੀਤਾ ਸੀ ਜਿਸਦਾ ਮੁੱਖ ਮੰਤਰੀ ਨੇ ਖੰਡਨ ਹੀ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਨੇ ਹਾਲੇ ਤੱਕ ਉਕਤ ਮੰਤਰੀ ਖਿਲਾਫ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਨਹੀਂ ਕੀਤਾ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਸੀ ਕਿ ਅਸਤੀਫਾ ਉਹਨਾਂ ਦੀ ਜੇਬ ਵਿਚ ਪਿਆ ਹੈ ਅਤੇ ਜੇਕਰ ਖੇਤੀ ਕਾਨੁੰਨ ਰੱਦ ਨਾ ਕੀਤੇ ਗਏ ਤਾਂ ਉਹ ਅਸਤੀਫਾ ਦੇ ਦੇਣਗੇ। ਉਹਨਾਂ ਕਿਹਾ ਕਿ ਮੈਨੁੰ ਲੱਗਦਾ ਹੈ ਕਿ ਉਸਦਾ ਸਮਾਂ ਆ ਗਿਆ ਹੈ।
ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਵਾਸਤੇ ਅਰਦਾਸ ਕੀਤੀ ਗਈ ਤੇ ਇਕ ਲੱਖ ਰੁਪਹੇ ਦੇ ਚੈਕ ਪਿੰਡ ਅੱਕਾਂਵਾਲੀ ਮਾਨਸਾ ਦੇ ਪ੍ਰੀਤਮ ਸਿੰਘ, ਤੇਜ ਕੌਰ ਬਰੇਹ ਮਾਨਸਾ, ਜਗਰਾਜ ਸਿੰਘ ਗੜ੍ਹਦੀ ਮਾਨਸਾ, ਧੰਨ ਸਿੰਘ ਖਿਆਲੀ ਚੇਹਲਾਂ ਮਾਨਸਾ, ਗੁਰਜੰਟ ਸਿੰਘ ਬੱਛੋਆਣਾ ਮਾਨਸਾ, ਮੇਘ ਰਾਜ ਮਹਿਲਾਂ ਸੰਗਰੁਰ, ਲਖਵੀਰ ਸਿੰਘ ਝੰਡੋ ਸੰਗਰੁਰ, ਲਖਵੀਰ ਸਿੰਘ ਲਲਿਆਣਾ ਬਠਿੰਡਾ ਅਤੇ ਰਾਜਿੰਦਰ ਕੌਰ ਗੰਗੋਹਰ ਬਠਿੰਡਾ, ਗੁਰਿੰਦਰ ਕੌਰ ਕੋਟਫੱਤਾ ਮਾਨਸਾ ਅਤੇ ਪਰਮਜੀਤ ਕੌਰ ਸੁਨਾਮ ਦੇ ਪਰਿਵਾਰਾਂ ਨੁੰ ਸੌਂਪੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਬਲਵਿੰਦਰ ਸਿੰਘ ਭੁੰਦੜ, ਸਿਕੰਦਰ ਸਿੰਘ ਮਲੂਕਾ, ਜਗਮੀਤ ਸਿੰਘ ਬਰਾੜ, ਜੀਤ ਮਹਿੰਦਰ ਸਿੰਘ ਸਿੱਧੁ, ਦਰਸ਼ਨ ਸਿੰਘ ਕੋਟਫੱਤਾ, ਦਿਲਰਾਜ ਸਿੰਘ ਭੂੰਦੜ, ਹਰਪ੍ਰੀਤ ਸਿੰਘ, ਪਰਮਬੰਸ ਸਿੰਘ ਰੋਮਾਣਾ ਅਤੇ ਬਲਕਾਰ ਸਿੰਘ ਨੇ ਵੀ ਸੰਬੋਧਨ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ

by Navjot
3 weeks ago
0

ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ   ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) ਪੰਜਾਬ ਭਾਜਪਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 