ਪ੍ਰਧਾਨ ਮੰਤਰੀ ਮੋਦੀ ਅੱਜ ਹਿਮਾਚਲ ਦੌਰੇ ‘ਤੇ
ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਊਨਾ ਜ਼ਿਲ੍ਹੇ ਵਿੱਚ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।
ਨੌਂ ਦਿਨਾਂ ਅੰਦਰ ਹਿਮਾਚਲ ਪ੍ਰਦੇਸ਼ ਦਾ ਇਹ ਉਨ੍ਹਾਂ ਦਾ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ 5 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਸਨ।ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਊਨਾ ‘ਚ ਅੰਬ ਅੰਦੌਰਾ ਤੋਂ ਨਵੀਂ ਦਿੱਲੀ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।