ਪੰਜਾਬ ਵਿਧਾਨ ਸਭਾ ਚੋਣਾਂ 2022
ਪ੍ਰਧਾਨ ਮੰਤਰੀ ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਹੋਈ ਰੱਦ
ਚੰਡੀਗੜ੍ਹ, 9 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕੁਝ ਹਲਕਿਆਂ ਲਈ ਅੱਜ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ ਹੋ ਗਈ ਹੈ। ਹੁਣ ਪ੍ਰਧਾਨ ਮੰਤਰੀ ਵਰਚੁਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਕਰਨ ਪੰਜਾਬ ਆ ਸਕਦੇ ਹਨ।






















