ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬਾ ਦੀ ਸਿਹਤ ਵਿਗੜੀ, ਅਹਿਮਦਾਬਾਦ ਦੇ ਯੂਐੱਨ ਮਹਿਤਾ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਚੰਡੀਗੜ੍ਹ 28 ਦਸੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬਾ ਦੀ ਤਬੀਅਤ ਅਚਾਨਕ ਵਿਗੜ ਗਈ ਹੈ।ਹੀਰਾਬਾ ਨੂੰ ਬੀਤੀ ਰਾਤ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਕੁਝ ਦੇਰ ਵਿੱਚ ਹਸਪਤਾਲ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਅੱਜ ਦੁਪਹਿਰ 3 ਵਜੇ ਤੱਕ ਅਹਿਮਦਾਬਾਦ ਪਹੁੰਚ ਸਕਦੇ ਹਨ। ਪੀਐਮ ਮੋਦੀ ਨੇ ਗੁਜਰਾਤ ਚੋਣਾਂ ਲਈ ਵੋਟਿੰਗ ਦੌਰਾਨ 4 ਦਸੰਬਰ ਨੂੰ ਗਾਂਧੀਨਗਰ ਵਿੱਚ ਆਪਣੀ ਮਾਂ ਹੀਰਾਬੇਨ ਨਾਲ ਮੁਲਾਕਾਤ ਕੀਤੀ ਸੀ।