ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਭਾਜਪਾ ਦਾ ਪੰਜਾਬ ਸਰਕਾਰ ਤੇ ਨਿਸ਼ਾਨਾ
ਪੰਜਾਬ ਪੁਲਿਸ ਮੂਕਦਰਸ਼ਕ ਬਣਕੇ ਦੇਖਦੀ ਰਹੀ
ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨੁਕਸਾਨ ਪਹੁੰਚਾਉਣ ਦੀ ਕੀਤੀ ਗਈ ਕੋਸ਼ਿਸ਼- ਸਮ੍ਰਿਤੀ ਇਰਾਨੀ
ਚੰਡੀਗੜ੍ਹ,5ਜਨਵਰੀ(ਵਿਸ਼ਵ ਵਾਰਤਾ)- ਭਾਜਪਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਰੱਦ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ। ਉਹਨਾਂ ਨੇ ਸੁਰੱਖਿਆ ਕਾਰਨਾਂ ਤੋਂ ਬਾਅਦ ਰੱਦ ਹੋਈ ਪ੍ਰਧਾਨ ਮੰਤਰੀ ਦੀ ਰੈਲੀ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਨਾਕਾਮ ਰਹੇ ਹਨ। ਉਹਨਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਡੀਜੀਪੀ ਪੰਜਾਬ ਨੇ ਪੀਐਮ ਦੇ ਕਾਫਲੇ ਨੂੰ ਅੱਗੇ ਵਧਣ ਦੀ ਹਦਾਇਤ ਦਿੱਤੀ ,ਜਦ ਕਿ ਉਹਨਾਂ ਨੂੰ ਪਤਾ ਸੀ ਕਿ ਰਸਤਾ ਕਲੀਅਰ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਇਸ ਸਭ ਦਾ ਜਵਾਬ ਦੇਣਾ ਪਵੇਗਾ ਅਤੇ ਇਹ ਸਭ ਪ੍ਰਧਾਨ ਮੰਤਰੀ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਕੀਤਾ ਗਿਆ ਹੈ।






















