ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦਾ ਮਾਮਲਾ
ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ
ਦਿੱਲੀ, 10 ਜਨਵਰੀ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਗੰਭੀਰ ਕਮੀਆਂ ਬਾਰੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਚੀਫ਼ ਜਸਟਿਸ ਐਨਵੀ ਰਮਨ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਐਨਜੀਓ ਲਾਇਰਜ਼ ਵਾਇਸ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ।






















