ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 9 ਵੀਂ ਕਿਸ਼ਤ ਕੀਤੀ ਜਾਰੀ

ਨਵੀਂ ਦਿੱਲੀ, 9ਅਗਸਤ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀਯੋਜਨਾ ਦੇ ਤਹਿਤ ਵਿੱਤੀ ਲਾਭ ਦੀ ਅਗਲੀ ਕਿਸ਼ਤ ਅੱਜ 9 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਦਫਤਰ ਦੇ ਅਨੁਸਾਰ 9 ਵੀਂ ਕਿਸ਼ਤ ਦੇ ਤਹਿਤ 9.75 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 19,500 ਕਰੋੜ ਰੁਪਏ ਤੋਂ ਵੱਧ ਦੀ ਧਨਰਾਸ਼ੀ ਟਰਾਂਸਫਰ ਕੀਤੀ ਗਈ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (ਪੀਐਮ-ਕਿਸਾਨ) ਦੇ ਤਹਿਤ 2000 ਰੁਪਏ ਦੀ ਇੱਕ ਕਿਸ਼ਤ ਕਿਸਾਨਾਂ ਦੇ ਖਾਤੇ ਵਿੱਚ ਟ੍ਰਾਂਸਫਰ ਕੀਤੀ ਗਈ ਹੈ।
ਇਹ ਦੱਸਣਯੋਗ ਹੈ ਕਿ ਜਿਨ੍ਹਾਂ ਕਿਸਾਨਾਂ ਦੇ ਖਾਤੇ ਵਿੱਚ ਪੀਐਮ ਕਿਸਾਨ ਨਿਧੀ ਦੀ 2000 ਰੁਪਏ ਦੀ ਕਿਸ਼ਤ ਨਹੀਂ ਆਈ ਹੈ ਉਹ ਇਸ ਬਾਰੇ ਸ਼ਿਕਾਇਤ ਕਰ ਸਕਦੇ ਹਨ।






















