ਪ੍ਰਧਾਨ ਮੰਤਰੀ ਮੋਦੀ ਨੇ ਫਿਰ ਬੁਲਾਈ ਆਪਣੀ ਕੈਬਨਿਟ ਦੀ ਮੀਟਿੰਗ
ਹੋਰਨਾਂ ਮਸਲਿਆਂ ਤੋਂ ਇਲਾਵਾ ਕਿਸਾਨ ਅੰਦੋਲਨ ਬਾਰੇ ਹੋਵੇਗੀ ਮੁੜ ਚਰਚਾ
ਨਵੇਂ ਬਣਾਏ ਖੇਤੀ ਕਾਨੂੰਨਾਂ ਬਾਰੇ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ
ਕਿਸਾਨ ਅੰਦੋਲਨ ਨੂੰ ਲੈ ਕੇ ਪਰੇਸ਼ਾਨ ਮੋਦੀ ਸਰਕਾਰ
ਕੋਈ ਢੁੱਕਵਾਂ ਹੱਲ ਕੱਢਣ ਲਈ ਕਾਹਲੀ
ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਕੈਬਨਿਟ ਮੀਟਿੰਗ
ਨਵੀਂ ਦਿੱਲੀ, 15ਦਸੰਬਰ(ਵਿਸ਼ਵ ਵਾਰਤਾ)- ਦਿੱਲੀ ਸਰਹੱਦ ਤੇ ਚੱਲ ਰਹੇ ਪਿਛਲੇ 20 ਦਿਨਾਂ ਤੋਂ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਕਾਫੀ ਪਰੇਸ਼ਾਨ ਦਿਖਾਈ ਦੇ ਰਹੀ ਹੈ।ਇਸ ਦੌਰਾਨ ਹੀ ਮੋਦੀ ਕੈਬਨਿਟ ਦੀ ਕੱਲ੍ਹ ਨੂੰ ਅਹਿਮ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਹੋਰਨਾਂ ਮਾਮਲਿਆਂ ਤੋਂ ਇਲਾਵਾ ਮੁਖ ਮੁੱਦਾ ਕਿਸਾਨ ਅੰਦੋਲਨ ਹੀ ਹੈ, ਜਿਸ ਵਿੱਚ ਅੰਦੋਲਨ ਬਾਰੇ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਪਿਛਲੇ ਦਿਨਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ , ਰੇਲਵੇ ਮੰਤਰੀ ਪਿਯੂਸ਼ ਗੋਇਲ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਕਈ ਹੋਰ ਮੰਤਰੀਆਂ ਨਾਲ ਵੀ ਕਿਸਾਨ ਆਗੂਆਂ ਦੀਆਂ ਕਈ ਬੇਸਿੱਟਾ ਮੀਟਿੰਗਾਂ ਹੋ ਚੁੱਕੀਆਂ ਹਨ। ਪਰ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਕੱਲ੍ਹ ਦੀ ਕੈਬਨਿਟ ਮੀਟਿੰਗ ਜੋ ਕਿ ਸਾਢੇ ਗਿਆਰਾਂ ਵਜੇ ਦੇ ਕਰੀਬ ਹੋ ਰਹੀ ਹੈ ਵਿੱਚ ਕਿਸਾਨ ਅੰਦੋਲਨ ਨੂੰ ਵਾਪਸ ਕਰਵਾਉਣ ਅਤੇ ਦਿੱਲੀ ਦੀਆਂ ਸਰਹੱਦਾਂ ਖਾਲੀ ਕਰਵਾਉਣ ਲਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।