ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
ਯੂਕਰੇਨ ਤੇ ਰੂਸ ਵਿਚਾਲੇ ਸਿੱਧੀ ਗੱਲਬਾਤ ਦੀ ਕੀਤੀ ਸ਼ਲਾਘਾ
ਚੰਡੀਗੜ੍ਹ,7 ਮਾਰਚ(ਵਿਸ਼ਵ ਵਾਰਤਾ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਲਗਭਗ 35 ਮਿੰਟ ਤੱਕ ਫੋਨ ਤੇ ਗੱਲਬਾਤ ਕੀਤੀ ਹੈ। ਭਾਰਤ ਸਰਕਾਰ ਦੇ ਸੂਤਰਾਂ ਅਨੁਸਾਰ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਲਗਾਤਾਰ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਦੇ ਰਾਸ਼ਟਰਪਤੀ ਦੇ “ਲਗਾਤਾਰ ਸਮਰਥਨ” ਦੀ ਮੰਗ ਵੀ ਕੀਤੀ ਹੈ। ਦੱਸ ਦਈਏ ਕਿ ਯੂਕਰੇਨ ਦੇ ਸੂਮੀ ਇਲਾਕੇ ਵਿੱਚ ਅਜੇ ਵੀ 500 ਭਾਰਤੀ ਨਾਗਰਿਕ ਫਸੇ ਹੋਏ ਹਨ।























